ਸੰਗਰੂਰ ਜ਼ਿਮਨੀ ਚੋਣ : ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਜੀਵਨਜੋਤ ਨੇ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਪ੍ਰਚਾਰ

Sunday, Jun 12, 2022 - 04:48 PM (IST)

ਸੰਗਰੂਰ ਜ਼ਿਮਨੀ ਚੋਣ : ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਜੀਵਨਜੋਤ ਨੇ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਪ੍ਰਚਾਰ

ਬਰਨਾਲਾ ( ਪੁਨੀਤ ) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਸਮੂਹ ਸਿਆਸੀ ਪਾਰਟੀਆਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਲੁਭਾਉਣ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ 'ਚ ਅੰਮ੍ਰਿਤਸਰ ਪੂਰਬੀ ਤੋਂ 'ਆਪ' ਵਿਧਾਇਕ ਜੀਵਨਜੋਤ ਕੌਰ ਨੇ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਵਿਚ ਸ਼ਹਿਰ ਵਾਸੀਆਂ ਨੂੰ ਘਰ-ਘਰ ਜਾ ਕੇ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜੀਵਨ ਜੋਤ ਕੌਰ ਨੇ ਦੱਸਿਆ ਕਿ ਜਿਸ ਤਰ੍ਹਾਂ ਲੋਕਾਂ ਨੇ 2022 ਵਿਚ ਆਮ ਆਦਮੀ ਪਾਰਟੀ ਨੂੰ ਵੱਡੀਆਂ ਵੋਟਾਂ ਪਾ ਕੇ ਜਿਤਾਇਆ ਹੈ, ਉਸੇ ਤਰ੍ਹਾਂ ਸੰਗਰੂਰ ਜ਼ਿਮਨੀ ਚੋਣਾਂ 'ਚ ਵੀ ਲੋਕਾਂ ਵੱਲੋਂ ਇਹੀ ਪਿਆਰ ਮਿਲਣ ਦੀ ਉਮੀਦ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ 3 ਮਹੀਨਿਆਂ ਦਾ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਅਤੇ ਲੋਕਾਂ ਵਿਚ ਇਨ੍ਹਾਂ ਚੋਣਾਂ ਲਈ ਵੀ ਬਹੁਤ ਚੰਗਾ ਰਵੱਈਆ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਵੀ ਆਮ ਆਦਮੀ ਪਾਰਟੀ ਦਾ ਜਿੱਤਣਾ ਤੈਅ ਹੈ।

ਇਹ ਵੀ ਪੜ੍ਹੋ- ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਦਾਲਤ ਵਲੋਂ ਸੰਮਨ ਜਾਰੀ

ਉਨ੍ਹਾਂ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਦੇਖ ਕੇ ਪਾਰਟੀ ਵੱਲੋਂ ਵਿਸ਼ੇਸ਼ ਤੌਰ 'ਤੇ ਬਰਨਾਲਾ ਦੇ ਕਈ ਵਾਰਡਾਂ 'ਚ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਦੇ ਚੱਲਦਿਆਂ ਜਿਸ ਦੇ ਚੱਲਦਿਆਂ ਅੱਜ ਉਹ ਬਰਨਾਲਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਡੋਰ ਟੂ ਡੋਰ ਕਰਨ ਲਈ ਬਰਨਾਲਾ ਪੁੱਜੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ 'ਚ ਉਤਸ਼ਾਹ ਅਤੇ ਸਹਿਯੋਗ ਦੇਖਣ ਨੂੰ ਮਿਲ ਰਿਹਾ ਹੈ ਉਸ ਤੋਂ ਇਹ ਲੱਗਦਾ ਹੈ ਕਿ ਜਿੱਤ ਵੱਡੇ ਫ਼ਰਕ ਨਾਲ ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਭੁਲੱਥ 'ਚ ਸ਼ਰਮਨਾਕ ਘਟਨਾ, ਨੌਜਵਾਨ ਨੂੰ ਪੁੱਠਾ ਟੰਗ ਕੇ ਦਰੱਖ਼ਤ ਨਾਲ ਲਟਕਾਇਆ, ਜਾਣੋ ਕਿਉਂ

ਇਸ ਮੌਕੇ ਜਦੋਂ ਸ਼ਹਿਰ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਦੇਖ ਚੁੱਕੇ ਹਨ ਪਰ ਇਸ ਵਾਰ 3 ਮਹੀਨਿਆਂ ਤੋਂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਚੰਗੀ ਰਹੀ ਹੈ। ਜਿਸ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੂੰ ਹੀ ਵੋਟ ਪਾਵਾਂਗੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News