ਪਟਿਆਲਾ ਦੇ ਤੀਰਅੰਦਾਜ਼ੀ ਕੋਚ ਜੀਵਨਜੋਤ ਤੇਜਾ ਨੂੰ ਮਿਲਿਆ ਦਰੋਣਾਚਾਰਿਆ ਐਵਾਰਡ

Wednesday, Nov 30, 2022 - 11:57 PM (IST)

ਪਟਿਆਲਾ (ਪਰਮੀਤ) : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਪਟਿਆਲਾ ਦੇ ਵਸਨੀਕ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰਿਆ ਐਵਾਰਡ ਪ੍ਰਦਾਨ ਕੀਤਾ। ਰਾਸ਼ਟਰਪਤੀ ਭਵਨ ਵੱਲੋਂ ਟਵੀਟਰ 'ਤੇ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਦੇ ਨਾਲ ਲਿਖਿਆ ਗਿਆ ਹੈ ਕਿ ਜੀਵਨਜੋਤ ਸਿੰਘ ਤੇਜਾ ਨੇ ਹਰਵਿੰਦਰ ਸਿੰਘ, ਰਾਜ ਕੌਰ, ਰਜਤ ਚੌਹਾਨ ਤੇ ਮੁਸਕਾਨ ਸਮੇਤ ਅਨੇਕਾਂ ਦਿੱਗਜ ਤੀਰਅੰਦਾਜ਼ ਤਿਆਰ ਕੀਤੇ ਹਨ। 

ਇਹ ਖ਼ਬਰ ਵੀ ਪੜ੍ਹੋ - GNDU ਨੇ ਜਿੱਤੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ, ਰਾਸ਼ਟਰਪਤੀ ਨੇ ਦਿੱਤਾ ਖੇਡਾਂ ਦਾ ਸਰਵਉੱਚ ਸਨਮਾਨ

PunjabKesari

ਇਹ ਖ਼ਬਰ ਵੀ ਪੜ੍ਹੋ - ਪਾਵਰਲਿਫਟਰ ਅਜੈ ਗੋਗਨਾ ਨੇ ਚਮਕਾਇਆ ਨਾਂ, ਨਿਊਜ਼ੀਲੈਂਡ ਵਿਖੇ ਕਾਮਨਵੈਲਥ ਖੇਡਾਂ 'ਚ ਜਿੱਤਿਆ ਗੋਲਡ ਮੈਡਲ

ਜੀਵਨਜੋਤ ਸਿੰਘ ਤੇਜਾ ਨੂੰ ਇਹ ਸਨਮਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸੌਂਪਿਆ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜੀਵਨਜੋਤ ਤੇਜਾ ਨੂੰ ਤੀਰਅੰਦਾਜ਼ੀ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਇਹ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News