ਪੰਜਾਬ ''ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ ''ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ

Monday, Oct 19, 2026 - 11:43 AM (IST)

ਪੰਜਾਬ ''ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ ''ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ

ਜਲੰਧਰ (ਮਹੇਸ਼)-ਜਲੰਧਰ ਦੇ ਪੀ. ਏ. ਪੀ. 'ਚ ਤਾਇਨਾਤ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰੋਂ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਜਸਵੰਤ ਸਿੰਘ ਨੂੰ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਕਾਨ ਨੰਬਰ-43 ਸਨਸ਼ਾਈਨ ਐਵੇਨਿਊ ਲੱਧੇਵਾਲੀ ਵਿਚ ਰਹਿੰਦਾ ਹੈ ਅਤੇ ਉਹ ਪਰਿਵਾਰ ਸਮੇਤ ਰਿਸ਼ਤੇਦਾਰੀ ਵਿਚ ਕਿਸੇ ਦੇ ਵਿਆਹ ਦੇ ਸਬੰਧ ਵਿਚ ਫਗਵਾੜਾ ਗਿਆ ਹੋਇਆ ਸੀ। ਉਥੋਂ ਵਾਪਸ ਆਏ ਤਾਂ ਵੇਖਿਆ ਕਿ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਪਿਆ ਸੀ। ਅੰਦਰ ਗਏ ਤਾਂ ਘਰ ਦਾ ਦਰਵਾਜ਼ਾ ਵੀ ਟੁੱਟਿਆ ਹੋਇਆ ਸੀ। ਉਸ ਨੇ ਦੱਸਿਆ ਕਿ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ ਹਨ।

ਇਹ ਵੀ ਪੜ੍ਹੋ: ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ

ਪੁਲਸ ਨੇ ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਅੰਡਰ ਸੈਕਸ਼ਨ 305, 331 (4) ਬੀ. ਐੱਨ. ਐੱਸ. ਤਹਿਤ ਥਾਣਾ ਰਾਮਾ ਮੰਡੀ ਵਿਚ ਮੁਕੱਦਮਾ ਨੰਬਰ-306 ਦਰਜ ਕਰ ਲਿਆ ਹੈ। ਚੋਰੀ ਦੀ ਇਸ ਵਾਰਦਾਤ ਨੂੰ ਟ੍ਰੇਸ ਕਰਨ ਲਈ ਪੁਲਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਚੋਰਾਂ ਦਾ ਕੋਈ ਵੀ ਸੁਰਾਗ ਪੁਲਸ ਦੇ ਹੱਥ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News