ਘਰ 'ਚੋਂ ਗਹਿਣੇ ਤੇ ਨਕਦੀ ਚੋਰੀ (ਵੀਡੀਓ)

07/21/2017 6:13:23 AM

ਬਟਾਲਾ,   (ਬੇਰੀ, ਵਿਪਨ, ਅਸ਼ਵਨੀ, ਯੋਗੀ)-  ਅੱਜ ਆਦਰਸ਼ ਕਾਲੋਨੀ ਵਿਚ ਇਕ ਘਰ 'ਚੋਂ ਚੋਰ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ 'ਦੇ ਮਾਲਕ ਗਰੀਸ਼ ਮਲਹੋਤਰਾ ਵਾਸੀ ਆਦਰਸ਼ ਕਾਲੋਨੀ ਬਟਾਲਾ ਨੇ ਦੱਸਿਆ ਕਿ ਉਹ ਅੱਜ ਸਵੇਰੇ ਜਦੋਂ ਮੰਦਰ ਗਏ ਹੋਏ ਸੀ ਅਤੇ ਘਰ ਦੇ ਬਾਕੀ ਮੈਂਬਰ ਸੁੱਤੇ ਹੋਏ ਸਨ। ਉਨ੍ਹਾਂ ਕਿਹਾ ਕਿ ਚੋਰ ਘਰ ਦੀ ਕੰਧ ਟੱਪ ਕੇ ਘਰ 'ਚ ਦਾਖਲ ਹੋਏ ਅਤੇ ਕਮਰੇ ਵਿਚ ਪਈ ਅਲਮਾਰੀ ਵਿਚੋਂ 40 ਤੋਲੇ ਸੋਨੇ, ਚਾਂਦੀ ਦੇ ਗਹਿਣੇ ਅਤੇ 1 ਲੱਖ 90 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਉਨ੍ਹਾਂ ਇਸ ਘਟਨਾ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਪ੍ਰਭਜੋਤ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। ਇਹ ਵੀ ਪਤਾ ਲੱਗਾ ਹੈ ਕਿ ਉਕਤ ਚੋਰ ਘਰ ਦੇ ਨੇੜੇ-ਤੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਏ ਹਨ ਅਤੇ ਪੁਲਸ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਰਾਹੀਂ ਚੋਰਾਂ ਦਾ ਪਤਾ ਲਗਾ ਰਹੀ ਹੈ।