ਘਰ ’ਚੋਂ ਗਹਿਣੇ ਤੇ ਨਕਦੀ ਚੋਰੀ

06/26/2018 5:46:05 AM

ਮੋਗਾ, (ਅਾਜ਼ਾਦ)- ਅਣਪਛਾਤੇ ਚੋਰ  ਜਵਾਹਰ ਨਗਰ ਮੋਗਾ ਨਿਵਾਸੀ ਸੁਰਿੰਦਰ ਕੁਮਾਰ ਦੇ ਘਰ ’ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਫਰਾਰ ਹੋ  ਗਏ। ਇਸ ਸਬੰਧੀ ਥਾਣਾ ਸਿਟੀ ਸਾਊਥ ਮੋਗਾ ਵੱਲੋਂ ਕੋਮਲ ਤਾਇਲ ਪਤਨੀ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰਾਂ  ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਪੇਕੇ ਘਰ ਸ਼ਾਹਕੋਟ ਗਈ ਹੋਈ ਸੀ ਅਤੇ ਉਸ ਦਾ ਪਤੀ ਕੰਮ ’ਤੇ ਚਲਾ ਗਿਆ, ਜਦ ਅਸੀਂ ਘਰ ਵਾਪਸ ਆਏ ਤਾਂ  ਉਨ੍ਹਾਂ ਦੇਖਿਆ ਕਿ ਘਰ ਦਾ ਜਿੰਦਰਾ ਟੁੱਟਾ ਹੋਇਆ ਸੀ  ਤੇ ਸਾਰਾ ਸਾਮਾਨ ਖਿਲਰਿਆ ਹੋਇਆ ਹੈ, ਜਦ ਅਸੀਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਅਣਪਛਾਤੇ ਚੋਰ ਕਮਰੇ ’ਚ ਪਈ ਅਲਮਾਰੀ ਦਾ ਜਿੰਦਰਾ ਭੰਨ ਕੇ 5-6 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ  ਫਰਾਰ  ਹੋ ਗਏ, ਜਿਸ ’ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ। ਚੋਰੀ ਦੀ ਘਟਨਾ ਦਾ ਪਤਾ ਲੱਗਣ ’ਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ   ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਦੇਖ ਰਹੇ ਹਨ, ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।
 


Related News