ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
Friday, Jul 24, 2026 - 06:25 AM (IST)
ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਦੇ ਕਸਬਾ ਅਜੀਤਵਾਲ ਵਿਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਇਕ ਵਾਰ ਫਿਰ ਸਿਰ ਚੁੱਕਦੀਆਂ ਨਜ਼ਰ ਆ ਰਹੀਆਂ ਹਨ। ਦਿਨ-ਦਿਹਾੜੇ ਵੱਡੇ ਡਾਕੇ ਦੀ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਚਾਰ ਹਥਿਆਰਬੰਦ ਲੁਟੇਰੇ ਕੋਕਰੀ ਜਿਊਲਰਜ਼ ਸ਼ਾਪ ਵਿਚ ਦਾਖਲ ਹੋਏ। ਤਿੰਨ ਲੁਟੇਰੇ ਦੁਕਾਨ ਦੇ ਅੰਦਰ ਗਏ ਜਦਕਿ ਉਨ੍ਹਾਂ ਦਾ ਇਕ ਸਾਥੀ ਬਾਹਰ ਨਿਗਰਾਨੀ ਕਰਦਾ ਰਿਹਾ। ਲੁਟੇਰਿਆਂ ਨੇ ਪਹਿਲਾਂ ਪਿਸਤੌਲ ਦੀ ਨੋਕ 'ਤੇ ਦੁਕਾਨ ਮਾਲਕ ਹਰਜਿੰਦਰ ਸਿੰਘ ਨੂੰ ਡਰਾਇਆ ਧਮਕਾਇਆ ਅਤੇ ਬਾਅਦ ਵਿਚ ਤੇਜ਼ਧਾਰ ਹਥਿਆਰਾਂ ਨਾਲ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਉਹ ਲੱਖਾਂ ਰੁਪਏ ਦੇ ਗਹਿਣੇ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਅਨਵਰ ਅਲੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਦੁਕਾਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ। ਘਟਨਾ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਵਿਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
