ਚੋਰਾਂ ਵੱਲੋਂ ਸੋਨੇ ਦੇ ਗਹਿਣੇ ਚੋਰੀ, ਮਾਮਲਾ ਦਰਜ
Tuesday, Aug 07, 2018 - 06:38 AM (IST)

ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਇਕ ਘਰ ’ਚੋਂ 6 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਦਈ ਗੁਰਪ੍ਰੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਬੁੱਘਾਂ ਨੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਦੇ ਵਿਹਡ਼ੇ ਵਿਚ ਸੁੱਤਾ ਸੀ ਤੇ ਜਦੋਂ ਉਸ ਨੇ ਸਵੇਰੇ 5 ਵਜੇ ਉਠ ਕੇ ਦੇਖਿਆ ਤਾਂ ਰਿਹਾਇਸ਼ੀ ਕਮਰੇ ’ਚ ਪਈ ਅਲਮਾਰੀ ਦਾ ਲਾਕ ਟੁੱਟਾ ਹੋਇਆ ਸੀ। ਚੈੱਕ ਕਰਨ ’ਤੇ ਪਤਾ ਲੱਗਾ ਕਿ ਅਲਮਾਰੀ ’ਚੋਂ 6 ਤੋਲੇ ਸੋਨੇ ਦੇ ਗਹਿਣੇ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।