30 ਬੋਰ ਪਿਸਤੌਲ ਸਮੇਤ ਨੌਜਵਾਨ ਕਾਬੂ
Wednesday, Nov 20, 2019 - 02:43 PM (IST)

ਝਬਾਲ (ਨਰਿੰਦਰ) : ਝਬਾਲ ਪੁਲਸ ਵਲੋਂ 30 ਬੋਰ ਪਿਸਤੌਲ ਅਤੇ ਦੋ ਕਾਰਤੂਸਾਂ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁੱਚਾ ਸਿੰਘ ਨੇ ਦੱਸਿਆ ਕਿ ਐੱਸ.ਆਈ. ਚਰਨਜੀਤ ਸਿੰਘ ਸੀ.ਆਈ.ਏ ਸਟਾਫ ਸਮੇਚ ਜਗਤਪੁਰਾ-ਮੰਨਣ ਤੋਂ ਢੰਡ ਨੂੰ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਜਦੋਂ ਉਹ ਸੂਆ ਪੁਲਸ ਜਗਤਪੁਰਾ ਨੇੜੇ ਪਹੁੰਚੇ ਤਾਂ ਉਥੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਬੋਰ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁੱਛਗਿੱਛ ਦੌਰਾਨ ਉਕਤ ਨੌਜਵਾਨ ਦੀ ਪਛਾਣ ਰਮਨਜੀਤ ਸਿੰਘ ਉਰਫ ਰਮਨ ਵਾਸੀ ਲੋਪੋਕੇ ਵਜੋਂ ਹੋਈ ਹੈ। ਥਾਣਾ ਝਬਾਲ ਵਿਖੇ ਪੁਲਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।