ਆਸਟ੍ਰੇਲੀਆ ''ਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Thursday, Jan 02, 2020 - 03:54 PM (IST)
ਝਬਾਲ (ਨਰਿੰਦਰ) : ਝਬਾਲ ਦੇ ਪਿੰਡ ਬੁਰਜ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਰਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਤਰਲੋਕ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਉੱਚ ਵਿੱਦਿਆ ਹਾਸਲ ਕਰਕੇ 12 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਤਾਂ ਜੋ ਆਪਣੇ ਪਰਿਵਾਰ ਦਾ ਨਾਮ ਰੋਸ਼ਨ ਕਰ ਸਕੇ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਰਵਿੰਦਰ ਉਥੇ ਹੀ ਕੰਮ ਕਰਦਾ ਸੀ। ਬੀਤੇ ਦਿਨ ਉਸ ਦੀ ਦਿਲ ਦਾ ਦੌਰਾਨ ਪੈਣ ਕਾਰਨ ਮੌਤ ਹੋ ਗਈ। ਉਸ ਨੇ ਦੱਸਿਆ ਕਿ ਰਵਿੰਦਰ ਦੀ ਲਾਸ਼ ਲਿਆਉਣ ਲਈ ਦੋਸਤ-ਮਿੱਤਰ ਉਸ ਦੀ ਮਦਦ ਕਰ ਰਹੇ ਹਨ। ਉਸ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਉਸ ਦੇ ਭਰਾ ਦੀ ਲਾਸ਼ ਭਾਰਤ ਲਿਆਉਣ 'ਚ ਮਦਦ ਕੀਤੀ ਜਾਵੇ।