ਆਸਟ੍ਰੇਲੀਆ ਤੋਂ ਪੰਜਾਬੀ ਨੌਜਵਾਨ ਦੀ ਲਾਸ਼ ਐਤਵਾਰ ਪੁੱਜੇਗੀ ਪਿੰਡ ਬੁੱਰਜ

01/10/2020 2:22:29 PM

ਝਬਾਲ (ਨਰਿੰਦਰ) : ਕੁਝ ਸਮਾਂ ਪਹਿਲਾਂ ਝਬਾਲ ਦੇ ਨੌਜਵਾਨ ਦੀ ਆਸਟ੍ਰੇਲੀਆਂ 'ਚ ਦਿਲ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦੀ ਲਾਸ਼ ਐਤਵਾਰ ਨੂੰ ਉਸ ਦੇ ਜੱਦੀ ਪਿੰਡ ਬੁੱਰਜ ਪੁੱਜੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਰਵਿੰਦਰ ਸਿੰਘ ਸੋਨੂੰ ਦੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਿਛਲੇ ਲੰਮੇਂ ਸਮੇਂ ਤੋਂ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ 'ਚ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਅਚਾਨਕ ਦਿਲ ਦੌਰਾਨ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਉਸ ਦੇ ਦੋਸਤਾਂ ਵਲੋਂ ਸਾਨੂੰ ਫੋਨ ਦਿੱਤੀ ਗਈ ਸੀ। ਇਸ ਉਪਰੰਤ ਇਲਾਕੇ ਦੀ ਪ੍ਰਮੁੱਖ ਹਸਤੀ ਸਰਪੰਚ ਸੋਨੂੰ ਚੀਮਾ ਦੇ ਯਤਨਾ ਸਦਕਾ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕਰ ਰਹੇ ਸਨ, ਜਿਨ੍ਹਾਂ ਦੇ ਯਤਨਾਂ ਸਦਕਾ ਐਤਵਾਰ ਨੂੰ ਰਵਿੰਦਰ ਦੀ ਲਾਸ਼ ਭਾਰਤ ਪਹੁੰਚ ਰਹੀ ਹੈ।

Baljeet Kaur

This news is Content Editor Baljeet Kaur