ਕੋਰੋਨਾ ਨਾਲ ਝਬਾਲ ''ਚ ਬੀਬੀ ਦੀ ਮੌਤ

Sunday, Aug 16, 2020 - 10:25 AM (IST)

ਕੋਰੋਨਾ ਨਾਲ ਝਬਾਲ ''ਚ ਬੀਬੀ ਦੀ ਮੌਤ

ਝਬਾਲ (ਨਰਿੰਦਰ): ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਦਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮੌਤਾਂ ਦੀ ਗਿਣਤੀ ਦਾ ਆਂਕੜਾ ਵੀ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸਥਾਨਕ ਅੱਡਾ ਝਬਾਲ ਦੀ ਇਕ ਬੀਬੀ ਦੀ ਗੁਰੂ ਨਾਨਕ ਹਸਪਤਾਲ ਵਿਖੇ ਕੋਰੋਨਾ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਨੇ ਦਿੱਤੇ ਇਹ ਹੁਕਮ

ਦਰਸ਼ਨ ਕੌਰ ਪਤਨੀ ਤਰਸੇਮ ਸਿੰਘ ਵਾਸੀ ਅੱਡਾ ਝਬਾਲ ਜਿਸ ਨੂੰ ਕੱਲ੍ਹ ਸਾਹ ਦੀ ਤਕਲੀਫ ਹੋਣ ਤੋ ਬਾਅਦ ਪਰਿਵਾਰ ਨੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ, ਉਨ੍ਹਾਂ ਨੇ ਅੱਗੇ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿਥੇ ਅੱਜ ਉਸ ਦੀ ਮੌਤ ਹੋ ਗਈ।ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਵਲੋਂ ਉਕਤ ਬੀਬੀ ਦਾ ਕੀਤਾ ਗਿਆ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ।ਜਿਸ ਕਰਕੇ ਮ੍ਰਿਤਕ ਬੀਬੀ ਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਸਪੈਸ਼ਲ ਟੀਮ ਵਲੋਂ ਝਬਾਲ ਲਿਆਂਦਾ ਜਾ ਰਿਹਾ ਹੈ, ਜਿੱਥੇ ਸਿਹਤ ਵਿਭਾਗ ਵਲੋਂ ਉਸ ਬੀਬੀ ਦਾ ਸੰਸਕਾਰ ਕੀਤਾ ਜਾਵੇਗਾ ਅਤੇ ਬਾਕੀ ਪਰਿਵਾਰ ਦੇ ਸੈਂਪਲ ਵੀ ਲਏ ਜਾ ਰਹੇ ਹਨ।


author

Shyna

Content Editor

Related News