ਨਸ਼ੇ ਨੇ ਨਿਗਲਿਆ ਇਕ ਹੋਰ ਨੌਜਵਾਨ

Friday, Feb 28, 2020 - 04:17 PM (IST)

ਨਸ਼ੇ ਨੇ ਨਿਗਲਿਆ ਇਕ ਹੋਰ ਨੌਜਵਾਨ

ਝਬਾਲ (ਨਰਿੰਦਰ) : ਝਬਾਲ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਸਿੰਘ ਨੇ 7ਵੀਂ ਜਮਾਤ 'ਚ ਸਕੂਲ ਜਾਣਾ ਬੰਦ ਕਰ ਦਿੱਤਾ ਸੀ ਅਤੇ ਬੁਰੀ ਸੰਗਤ 'ਚ ਪੈ ਗਿਆ ਸੀ। ਉਸ ਦਾ ਨਸ਼ਾ ਛਡਾਓ ਕੇਂਦਰ 'ਚੋਂ ਵੀ ਪਿਛਲੇ ਸਾਲ ਇਲਾਜ਼ ਕਰਵਾਇਆ ਸੀ ਪਰ ਵਾਪਸ ਆ ਕੇ ਉਹ ਫਿਰ ਨਸ਼ੇ ਕਰਨ ਲੱਗ ਗਿਆ, ਜਿਸ ਦੇ ਚੱਲਦਿਆ ਅੱਜ ਜ਼ਿਆਦਾ ਨਸ਼ਾ ਕਰਨ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਿੰਡ 'ਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪ੍ਰਸ਼ਾਸਨ ਮੂਕ ਦਰਸ਼ਨ ਬਣਿਆ ਹੋਇਆ ਹੈ। ਦੂਜੇ ਪਾਸੇ ਇਸ ਸਬੰਧੀ ਗਲੱਬਾਤ ਕਰਦਿਆ ਡੀ.ਐੱਸ.ਪੀ. ਸੁੱਚਾ ਸਿੰਘ ਨੇ ਕਿਹਾ ਕਿ ਜਿਹੜੇ ਵਿਅਕਤੀ ਅਜੇ ਵੀ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ, ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News