ਅਣਪਛਾਤੇ ਵਿਅਕਤੀਆਂ ਨੇ ਘਰ ''ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖਮੀ

Wednesday, Aug 21, 2019 - 12:58 PM (IST)

ਅਣਪਛਾਤੇ ਵਿਅਕਤੀਆਂ ਨੇ ਘਰ ''ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖਮੀ

ਝਬਾਲ (ਨਰਿੰਦਰ) : ਬੀਤੀ ਰਾਤ ਅੱਡਾ ਝਬਾਲ ਠੱਠੀ ਰੋਡ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਮਾਂ-ਪੁੱਤ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2.30 ਵਜੇ ਦੇ ਕਰੀਬ ਜਦੋਂ ਉਹ ਘਰ 'ਚ ਸੁੱਤੇ ਹੋਏ ਸਨ ਤਾਂ ਘਰ ਦੇ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸੇ ਦੌਰਾਨ ਜਦੋਂ ਮੇਰਾ ਲੜਕਾ ਜਦੋਂ ਕਮਰੇ 'ਚੋਂ ਬਾਹਰ ਆ ਕੇ ਦੇਖਣ ਲੱਗਾ ਤਾਂ ਉਸ ਨੂੰ ਵੀ ਗੋਲੀ ਲੱਗ ਗਈ ਤੇ ਜਦੋਂ ਮੇਰੀ ਪਤਨੀ ਉਸ ਨੂੰ ਦੇਖਣ ਗਈ ਤਾਂ ਉਸ ਦੇ ਵੀ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਤੇ ਉਕਤ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ। ਇਸ ਉਪਰੰਤ ਉਨ੍ਹਾਂ ਮਾਂ-ਪੁੱਤ ਨੂੰ ਜ਼ਖਮੀ ਹਾਲਤ 'ਚ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ। 

ਡੀ.ਐੱਸ.ਪੀ. ਕੰਵਲਜੀਤ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਤੋਂ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।


author

Baljeet Kaur

Content Editor

Related News