ਵੱਡੀ ਵਾਰਦਾਤ, ਭਤੀਜੇ ਨੇ ਪਹਿਲਾਂ ਤਾਏ ਦਾ ਕੀਤਾ ਕਤਲ ਫਿਰ ਖੁਦ ਨੂੰ ਵੀ ਮਾਰੀ ਗੋਲੀ

Tuesday, Jun 16, 2020 - 10:42 AM (IST)

ਵੱਡੀ ਵਾਰਦਾਤ, ਭਤੀਜੇ ਨੇ ਪਹਿਲਾਂ ਤਾਏ ਦਾ ਕੀਤਾ ਕਤਲ ਫਿਰ ਖੁਦ ਨੂੰ ਵੀ ਮਾਰੀ ਗੋਲੀ

ਝਬਾਲ (ਨਰਿੰਦਰ) : ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂਘੁੰਮਣ ਵਿਖੇ ਬੀਤੀ ਰਾਤ ਭਤੀਜੇ ਵਲੋਂ ਤਾਏ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਵੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਤਾਏ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਚਮਿਆਰੀ 'ਚ ਕੋਰੋਨਾ ਦੀ ਦਸਤਕ, 25 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ

ਜਾਣਕਾਰੀ ਮੁਤਾਬਕ ਭਤੀਜੇ ਜਜਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਬੀਤੀ ਰਾਤ ਸੁੱਤੇ ਪਏ ਤਾਏ ਸੁਖਦੇਵ ਸਿੰਘ ਪੁੱਤਰ ਇੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਤੇ ਇਸ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਦੋਵਾਂ ਨੂੰ ਗੰਭੀਰ ਹਾਲਤ 'ਚ ਤਰਨਤਾਰਨ ਦੇ ਪ੍ਰਾਈਵੇਟ ਦਾਖਲ ਕਰਵਾਇਆ ਗਿਆ, ਜਿਥੇ ਸੁਖਦੇਵ ਸਿੰਘ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਪ੍ਰਭਜੀਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ


author

Baljeet Kaur

Content Editor

Related News