ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

11/10/2019 10:31:45 AM

ਝਬਾਲ (ਨਰਿੰਦਰ) : ਭਿੱਖੀਵਿੰਡ-ਝਬਾਲ ਰੋਡ 'ਤੇ ਪਿੰਡ ਭੁਜੜਾਵਾਲਾ ਨੇੜੇ ਅੱਜ ਦੇਰ ਸ਼ਾਮ ਟਰੱਕ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੇ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਨਰੈਣਗੜ੍ਹ (ਛੇਹਰਟਾ) ਵਾਸੀ ਇੰਦਰਜੀਤ ਸਿੰਘ ਜੋ ਆਪਣੇ ਮੋਟਰਸਾਈਕਲ ਹੀਰੋ ਹਾਂਡਾ 'ਤੇ ਸਵਾਰ ਹੋ ਕੇ ਭਿੱਖੀਵਿੰਡ ਸਾਈਡ ਤੋਂ ਆਪਣੇ ਘਰ ਛੇਹਰਟਾ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਅੱਡਾ ਭੁਜੜਾਵਾਲਾ ਨੇੜੇ ਝਬਾਲ ਪਹੁੰਚਿਆ ਤਾਂ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨਾਲ ਸਿੱਧਾ ਜਾ ਟਕਰਾਇਆ, ਜਿਸ ਨਾਲ ਮੋਟਰਸਾਈਕਲ ਚਲਾ ਰਹੇ ਨੌਜਵਾਨ ਇੰਦਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਝਬਾਲ ਤੋਂ ਥਾਣੇਦਾਰ ਸੁਰਿੰਦਰ ਸਿੰਘ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਜਿਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।


Baljeet Kaur

Content Editor

Related News