ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

11/20/2019 2:12:30 PM

ਝਬਾਲ (ਨਰਿੰਦਰ) : ਅੱਡਾ ਮੋੜ ਠੱਠਾ ਨੇੜੇ ਸੜਕੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਉਕਤ ਨੌਜਵਾਨ ਮੋਟਸਾਈਕਲ 'ਤੇ ਜਦੋਂ ਠੱਠਾ ਮੋੜ ਤੋਂ ਅੰਦਰ ਨੂੰ ਮੁੜਿਆਂ ਤਾ ਕਿਸੇ ਅਣਪਛਾਤੇ ਵਾਹਣ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣੇਦਾਰ ਸੁਰਿੰਦਰ ਸਿੰਘ ਅਨੁਸਾਰ ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਅਜੇ ਤੱਕ ਸ਼ਨਾਖਤ ਨਹੀ ਹੋ ਸਕੀ, ਜਿਸ ਕਰਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸ਼ਨਾਖਤ ਲਈ ਮੁਰਦਾ ਘਰ ਤਰਨਤਾਰਨ ਵਿਖੇ ਰਖਵਾ ਦਿੱਤਾ ਗਿਆ ਹੈ।

Baljeet Kaur

This news is Content Editor Baljeet Kaur