ਝਬਾਲ ’ਚ ਲੁੱਟ ਦੀ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦੀ ਕੁੱਟਮਾਰ ਕਰ ਖੋਹੀ ਸਵਿਫਟ ਕਾਰ, ਪਿਸਤੋਸ, ਨਕਦੀ ਤੇ 18 ਤੋਲੇ ਸੋਨਾ
Wednesday, Jun 09, 2021 - 05:24 PM (IST)
ਝਬਾਲ (ਨਰਿੰਦਰ) - ਬੀਤੀ ਰਾਤ ਪੁਲਸ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਵਿਖੇ 3 ਵਿਅਕਤੀਆਂ ਵਲੋਂ ਘਰ ਵਿੱਚ ਰਹਿ ਰਹੇ ਇਕ ਬਜ਼ੁਰਗ ਜੋੜੇ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕਰਕੇ ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਘਰ ’ਚੋਂ ਸਵਿਫਟ ਕਾਰ, 315 ਰਾਈਫਲ, 2 ਲੱਖ 25 ਹਜ਼ਾਰ ਨਕਦ ਅਤੇ 18 ਤੋਲੇ ਸੋਨਾ ਲੁੱਟ ਕੇ ਲੈ ਕੇ ਰਫੂਚੱਕਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ
ਮਿਲੀ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਪੁੱਤਰ ਹਰਬੰਸ ਸਿੰਘ ਉਮਰ 80 ਸਾਲ ਆਪਣੀ ਪਤਨੀ ਗੁਰਸ਼ਰਨਜੀਤ ਕੌਰ ਨਾਲ ਇੱਥੇ ਰਹਿੰਦੇ ਸਨ, ਜਦੋਂ ਕਿ ਬਾਕੀ ਪਰਿਵਾਰ ਵਿਦੇਸ਼ ਰਹਿੰਦਾ ਹੈ। ਬੀਤੀ ਰਾਤ 3 ਅਣਪਛਾਤੇ ਵਿਅਕਤੀ ਘਰ ਦਾ ਜ਼ਿੰਦਰਾ ਤੋੜ ਕੇ ਅੰਦਰ ਲੰਘ ਆਏ। ਉਨ੍ਹਾਂ ਨੇ ਬਜ਼ੁਰਗ ਜੋੜੇ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕਰਕੇ ਉਨ੍ਹਾਂ ਕੋਲੋਂ ਜਬਰਦਸਤੀ 315 ਬੋਰ ਦੀ ਰਾਈਫਲ, 23 ਜਿੰਦਾ ਕਾਰਤੂਸ, ਇਕ ਗਰੇ ਰੰਗ ਦੀ ਸਵਿਫਟ ਕਾਰ ਅਤੇ ਘਰ ਵਿਚੋਂ 2 ਲੱਖ 25 ਹਜ਼ਾਰ ਨਕਦ ਤੋਂ ਇਲਾਵਾ ਲਗਭਗ 18 ਤੋਲਾ ਸੋਨਾ ਲੁੱਟ ਕੇ ਫਰਾਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼
ਇਸ ਘਟਨਾ ਦੀ ਇਤਲਾਹ ਮਿਲਦਿਆਂ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਨੇ ਸਾਰੀ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ। ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਅਨੁਸਾਰ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ)