ਵੱਡੀ ਵਾਰਦਾਤ: ਝੋਨੇ ਨੂੰ ਪਾਣੀ ਲਾ ਕੇ ਪਰਤ ਰਹੇ ਨੌਜਵਾਨ ਨੂੰ ਬੇਰਹਿਮੀ ਨਾਲ ਵੱਢ ਕੇ ਸੜਕ ''ਤੇ ਸੁੱਟਿਆ

Wednesday, Sep 02, 2020 - 12:37 PM (IST)

ਵੱਡੀ ਵਾਰਦਾਤ: ਝੋਨੇ ਨੂੰ ਪਾਣੀ ਲਾ ਕੇ ਪਰਤ ਰਹੇ ਨੌਜਵਾਨ ਨੂੰ ਬੇਰਹਿਮੀ ਨਾਲ ਵੱਢ ਕੇ ਸੜਕ ''ਤੇ ਸੁੱਟਿਆ

ਝਬਾਲ (ਨਰਿੰਦਰ) : ਥਾਣਾ ਝਬਾਲ ਅਧੀਨ ਆਉਂਦੇ ਪਿੰਡ ਐਮਾਂ ਖੁਰਦ ਵਿਖੇ ਬੀਤੀ ਰਾਤ ਉਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਸੜਕ 'ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਪਰਿਵਾਰ ਕਰ ਰਿਹਾ ਸੀ ਵਿਆਹ ਦੀਆਂ ਤਿਆਰੀਆਂ, ਵਾਪਰਿਆ ਅਜਿਹਾ ਭਾਣਾ ਕੇ ਪਲਾਂ 'ਚ ਉੱਜੜ ਗਈਆਂ ਖ਼ੁਸ਼ੀਆਂ
PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਦੀ ਮਾਂ ਕੁਲਬੀਰ ਕੌਰ ਨੇ ਦੱਸਿਆ ਕਿ ਉਸ ਦੀ ਪੁੱਤ ਬੰਬੀ 'ਤੇ ਝੋਨੇ ਨੂੰ ਪਾਣੀ ਲਾਉਣ ਗਿਆ ਤੇ ਵਪਸ ਨਹੀਂ ਮੁੜਿਆ। ਸਵੇਰੇ ਸਾਨੂੰ ਕਿਸੇ ਨੇ ਦੱਸਿਆ ਕਿ ਤੁਹਾਡਾ ਮੁੰਡਾ ਸੜਕ 'ਤੇ ਮ੍ਰਿਤਕ ਪਿਆ ਹੈ। ਅਸੀਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਗੁਰਵਿੰਦਰ ਨੂੰ ਬੇਰਹਿਮੀ ਨਾਲ ਵੱਢਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਜ਼ਮੀਨੀ ਵਿਵਾਦ ਨੂੰ ਲੈ ਕੇ ਗੁਰਵਿੰਦਰ 'ਤੇ ਗੋਲੀਆਂ ਚਲਾਈਆਂ ਗਈਆਂ ਸੀ। ਇਸ ਦੀ ਸ਼ਿਕਾਇਤ ਵੀ ਪੁਲਸ ਨੂੰ ਦਿੱਤੀ ਗਈ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਇਕ ਹੋਰ ਨਾਬਾਲਗਾ ਹਵਸ ਦੇ ਭੁੱਖੇ ਦੀ ਹੋਈ ਸ਼ਿਕਾਰ

PunjabKesariਮ੍ਰਿਤਕ ਗੁਰਵਿੰਦਰ  ਦੇ ਪਰਿਵਾਰਕ ਮੈਂਬਰਾਂ ਉਸ ਦੀ ਲਾਸ਼ ਕੋਲ ਸੜਕ 'ਤੇ ਬੈਠੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਥੋਂ ਲਾਸ਼ ਨਹੀਂ ਚੁੱਕਣ ਦਿੱਤੀ ਜਾਵੇਗੀ। ਦੂਜੇ ਪਾਸੇ ਮੌਕੇ 'ਤੇ ਪੁੱਜੇ ਡੀ.ਐੱਸ.ਪੀ. ਸੁੱਚਾ ਸਿੰਘ ਅਤੇ ਡੀ.ਐੱਸ.ਪੀ. ਕੰਵਲਜੀਤ ਸਿੰਘ ਥਾਣਾ ਮੁਖੀ ਸਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਚਰਨ ਸਿੰਘ ਨੇ ਸਾਰੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪਿੱਠ 'ਚ ਖੁੱਭਾ ਚਾਕੂ ਲੈ ਕੇ ਨੌਜਵਾਨ ਪੁੱਜਾ ਹਸਪਤਾਲ, ਵੇਖ ਡਾਕਟਰਾਂ ਦੇ ਉੱਡੇ ਹੋਸ਼


author

Baljeet Kaur

Content Editor

Related News