ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 2 ਦੀ ਮੌਤ 1 ਜ਼ਖਮੀ
Monday, Jun 17, 2019 - 11:10 AM (IST)

ਝਬਾਲ (ਨਰਿੰਦਰ, ਲਾਲੂਘੁੰਮਣ) : ਝਬਾਲ ਤੋਂ ਥੋੜੀ ਦੂਰ ਪਿੰਡ ਬਘਿਆੜੀ ਨੇੜੇ ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਗੁਰਵੇਲ ਸਿੰਘ ਪੁੱਤਰ ਖੋਜਾ ਸਿੰਘ ਵਾਸੀ ਸਰ੍ਹਾਂ, ਜਗਤਾਰ ਸਿੰਘ ਪੁੱਤਰ ਸਵਰਨ ਸਿੰਘ ਤੇ ਜਾਦਵਿੰਦਰ ਸਿੰਘ ਮੋਟਰਸਾਈਕਲ 'ਤੇ ਝਬਾਲ ਵਲੋਂ ਆ ਰਹੇ ਸਨ ਕਿ ਜਦੋਂ ਉਹ ਪਿੰਡ ਬਘਿਆੜੀ ਨੇੜੇ ਪੁੱਜੇ ਤਾਂ ਇਕ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਗੁਰਵੇਲ ਸਿੰਘ ਤੇ ਜਗਤਾਰ ਸਿੰਘ ਦੀ ਮੌਤ ਹੋ ਗਈ। ਜਦਕਿ 1 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ।