ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਕਾਬੂ

11/03/2019 10:42:02 AM

ਝਬਾਲ (ਨਰਿੰਦਰ) : ਐੱਸ. ਐੱਸ. ਪੀ. ਧਰੁਵ ਦਹੀਆ ਦੇ ਹੁਕਮਾਂ ਅਤੇ ਡੀ. ਐੱਸ. ਪੀ. ਸੁੱਚਾ ਸਿੰਘ ਬੱਲ ਦੇ ਨਿਰਦੇਸ਼ਾਂ ਹੇਠ ਥਾਣਾ ਝਬਾਲ ਪੁਲਸ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਵਿਪਨ ਕੁਮਾਰ ਪੁਲਸ ਪਾਰਟੀ ਸਮੇਤ ਝਬਾਲ ਖੁਰਦ ਵੱਲ ਗਸ਼ਤ ਕਰ ਰਹੇ ਸਨ ਕਿ ਇਕ ਨੌਜਵਾਨ ਨੂੰ ਸ਼ੱਕੀ ਹਾਲਤ 'ਚ ਆਉਂਦੇ ਨੂੰ ਦੇਖ ਕੇ ਜਦੋਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 150 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। 

ਫੜੇ ਗਏ ਨੌਜਵਾਨ ਦੀ ਪਛਾਣ ਹਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਝਬਾਲ ਕਲਾਂ ਵਜੋਂ ਹੋਈ, ਜਿਸ ਦੇ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਇਕ ਹੋਰ ਫੜੇ ਗਏ ਨੌਜਵਾਨ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਠੱਠੀ ਰੋਡ ਅੱਡਾ ਝਬਾਲ ਵਜੋਂ ਹੋਈ, ਕੋਲੋਂ 105 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਹੋਈਆਂ। ਦੋਵਾਂ ਖਿਲਾਫ ਥਾਣਾ ਝਬਾਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।

Baljeet Kaur

This news is Content Editor Baljeet Kaur