ਭਗੌੜੇ ਵਿਅਕਤੀ ਨੂੰ ਫੜ੍ਹਨ ਗਈ ਪੁਲਸ ਪਾਰਟੀ 'ਤੇ ਹਮਲਾ, ਮੁਲਜ਼ਮ ਹੱਥਕੜੀ ਸਮੇਤ ਹੋਇਆ ਫ਼ਰਾਰ
Wednesday, Oct 07, 2020 - 03:26 PM (IST)
ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ): ਵੱਖ-ਵੱਖ ਕੇਸਾਂ 'ਚ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਪੁਲਸ ਪਾਰਟੀ 'ਤੇ ਉਕਤ ਵਿਅਕਤੀ ਦੇ ਪਰਿਵਾਰ ਵਲੋਂ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਵਲੋਂ ਥਾਣੇਦਾਰ ਦੀ ਵਰਦੀ ਵੀ ਪਾੜ ਦਿੱਤੀ ਗਈ ਤੇ ਦੋਸ਼ੀ ਹੱਥਕੜੀ ਛੁਡਵਾ ਕੇ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਕਾਰਜਕਾਰਨੀ ਕਮੇਟੀ ਨੇ ਸ਼ੁਰੂ ਕੀਤੀ ਧਾਰਮਿਕ ਸਜ਼ਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ ਓ. ਸਟਾਫ਼ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਗੰਡੀਵਿੰਡ ਦਾ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਸੰਤੋਖ ਸਿੰਘ ਜੋ ਪੁਲਸ ਨੂੰ ਕਈ ਕੇਸਾਂ 'ਚ ਲੋੜੀਂਦਾ ਸੀ। ਉਸ ਸਬੰਧੀ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਅੱਜ ਸਵੇਰੇ ਜਦੋ ਗੰਡੀਵਿੰਡ ਵਿਖੇ ਉਸ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਜਦੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਚੱਲਣ ਲੱਗੇ ਤਾਂ ਉਸ ਦੇ ਪਰਿਵਾਰਕ ਮੈਂਬਰਾਂ, ਜਿਨ੍ਹਾਂ 'ਚ ਜਨਾਨੀਆਂ ਵੀ ਸ਼ਾਮਲ ਸਨ ਨੇ ਪੁਲਸ ਪਾਰਟੀ 'ਤੇ ਹਮਲਾ ਕਰਕੇ ਥਾਣੇਦਾਰ ਦੀ ਵਰਦੀ ਪਾੜ ਦਿੱਤੀ ਅਤੇ ਪੁਲਸ ਪਾਰਟੀ ਦੀ ਖਿੱਚਧੂਹ ਕਰਕੇ ਫੜ੍ਹੇ ਵਿਅਕਤੀ ਨੂੰ ਜਬਰਦਸਤੀ ਪੁਲਸ ਕੋਲੋਂ ਛੁਡਵਾ ਦਿੱਤਾ, ਜੋ ਹੱਥਕੜੀ ਸਮੇਤ ਫ਼ਰਾਰ ਹੋ ਗਿਆ। ਸੂਚਨਾ ਮਿਲਣ ਤੇ ਥਾਣਾ ਸਰਾਏ ਅਮਾਨਤ ਖਾਂ ਤੋਂ ਥਾਣੇਦਾਰ ਗੁਰਸਾਹਿਬ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਫ਼ਰਾਰ ਹੋਏ ਵਿਅਕਤੀ ਦੀ ਭਾਲ 'ਚ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ :ਕਾਂਗਰਸੀ ਵਿਧਾਇਕ ਨੇ ਪੁਲਸ ਮੁਲਾਜ਼ਮ ਬੀਬੀ ਨੂੰ ਸ਼ਰੇਆਮ ਦਿੱਤੀ ਇਹ ਧਮਕੀ, ਹੱਕ 'ਚ ਲੱਗੇ ਨਾਅਰੇ
ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆਂ ਕਿ ਪੁਲਸ ਪਾਰਟੀ 'ਤੇ ਹਮਲਾ ਕਰਨ ਵਾਲਾ ਪਰਿਵਾਰ ਘਰ ਨੂੰ ਜਿੰਦੇ ਲਗਾਕੇ ਕੇ ਫ਼ਰਾਰ ਹੋ ਗਿਆ, ਜਿਨ੍ਹਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਏ.ਐੱਸ.ਆਈ. ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਹਮਲਾ ਕਰਨ ਵਾਲੇ ਜਿਨ੍ਹਾਂ 'ਚ ਹਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਮਨ ਸਿੰਘ ਪੁੱਤਰ ਕਸ਼ਮੀਰ ਸਿੰਘ,ਰਾਜਵਿੰਦਰ ਕੌਰ ਪਤਨੀ ਸ਼ਮਸ਼ੇਰ ਸਿੰਘ, ਹਰਭਜਨ ਕੌਰ, ਗੋਬਿੰਦਾ ਪੁਤਰ ਮੰਨਾ ਸਿੰਘ, ਦਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ,ਬਿੱਟੂ ਪੁੱਤਰ ਮਨਜੀਤ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਨੌਜਵਾਨ