ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਲਾਸ਼, ਫ੍ਰੀਜ਼ਰ ਦਾ ਤਾਪਮਾਨ ਹਰ ਦੋ ਘੰਟੇ ਬਾਅਦ ਹੋ ਰਿਹੈ ਚੈੱਕ

Thursday, Oct 29, 2026 - 12:58 PM (IST)

ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਲਾਸ਼, ਫ੍ਰੀਜ਼ਰ ਦਾ ਤਾਪਮਾਨ ਹਰ ਦੋ ਘੰਟੇ ਬਾਅਦ ਹੋ ਰਿਹੈ ਚੈੱਕ

ਮਾਨਸਾ (ਸੰਦੀਪ ਮਿੱਤਲ) : ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ। ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਪਿਛਲੇ 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਹੋਈ ਹੈ। ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਬਾਰੇ ਸਹਿਮਤੀ ਨਹੀਂ ਦਿੱਤੀ ਜਾ ਰਹੀ। ਲੰਬੇ ਸਮੇਂ ਤੋਂ ਲਾਸ਼ ਮੋਰਚਰੀ 'ਚ ਰੱਖੇ ਜਾਣ ਕਾਰਨ ਫ੍ਰੀਜ਼ਰ ਦੇ ਤਾਪਮਾਨ ਦੀ ਹਰ ਦੋ ਘੰਟੇ ਬਾਅਦ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਸੁਰੱਖਿਅਤ ਰੱਖਣ ਲਈ ਵੱਡੀਆਂ ਬੈਟਰੀਆਂ ਦੀ ਲੋੜ ਵੀ ਪੈ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀ ਕਮੇਟੀ ਵੱਲੋਂ ਮਾਮਲੇ ਦੀ ਸੀ. ਬੀ. ਆਈ. ਜਾਂਚ ਅਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : CBI ਨੇ ਕੈਮਿਸਟ ਲਾਇਸੈਂਸ ਨਾਲ ਜੁੜੇ ਦਸਤਾਵੇਜ਼ ਫਰੋਲੇ, ਝੋਟਾ ਕਤਲ ਮਾਮਲੇ ਨਾਲ ਜੁੜੇ ਤਾਰ

ਹਾਲਾਂਕਿ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੀ ਜਾ ਚੁੱਕੀ ਹੈ, ਪਰ ਪਰਿਵਾਰ ਅਤੇ ਸੰਘਰਸ਼ ਕਮੇਟੀ ਦੀਆਂ ਸਾਰੀਆਂ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਅੰਤਿਮ ਸਸਕਾਰ ਦਾ ਮਾਮਲਾ ਅਜੇ ਵੀ ਅਟਕਿਆ ਹੋਇਆ ਹੈ। ਇਸ ਕਾਰਨ ਮਾਨਸਾ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News