ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ
Tuesday, Oct 27, 2026 - 06:25 PM (IST)
ਮਾਨਸਾ: ਕੋਰਟ 'ਚ ਪੇਸ਼ੀ ਦੌਰਾਨ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਵਾਸੀਆਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਜਾਰੀ ਰੱਖਣ ਅਤੇ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ ਹੈ। ਯੂ.ਪੀ. ਦੇ ਸ਼ਾਮਲੀ ਜ਼ਿਲ੍ਹੇ ਤੋਂ ਆਈ ਸੰਗਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆਏ ਲੋਕ ਵੀ ਲੰਗਰ ਅਤੇ ਹੋਰ ਸੇਵਾਵਾਂ ਲਈ ਪੁੱਛ ਰਹੇ ਹਨ, ਜਿਨ੍ਹਾਂ ਨੂੰ ਸਿਰਫ਼ ਧਰਨੇ 'ਚ ਸੰਗਤ ਦੇ ਰੂਪ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਦੂਜੇ ਸੂਬਿਆਂ ਜਿਵੇਂ ਕਿ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਵੀ ਵੱਡੇ-ਵੱਡੇ ਜਥੇ ਅਤੇ ਗੁਰਸਿੱਖ ਸੰਗਤਾਂ ਧਰਨੇ ਵਿੱਚ ਪਹੁੰਚ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ
ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਭੀਮ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਗੰਦ ਪੰਜਾਬ ਦੇ ਬੱਚਿਆਂ ਨੂੰ ਖਾ ਰਿਹਾ ਹੈ । ਉਨ੍ਹਾਂ ਮੁਤਾਬਕ ਪਰਵਿੰਦਰ ਦੀ ਸ਼ਹਾਦਤ ਤੋਂ ਬਾਅਦ ਨਸ਼ੇ 'ਤੇ ਕੁਝ ਫੀਸਦੀ ਕੰਟਰੋਲ ਜ਼ਰੂਰ ਹੋਇਆ ਹੈ, ਪਰ ਇਹ ਸਰਕਾਰ ਕਰਕੇ ਨਹੀਂ ਸਗੋਂ ਉਸ ਦੀ ਸ਼ਹੀਦੀ ਕਾਰਨ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਵਿੱਚ ਡਰ ਤਾਂ ਪੈਦਾ ਹੋਇਆ ਹੈ ਪਰ ਨਸ਼ੇ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਭੀਮ ਸਿੰਘ ਨੇ ਕਿਹਾ ਜਿਹੜਾ ਪੱਤਾ ਪਹਿਲਾਂ 200 ਰੁਪਏ ਦਾ ਮਿਲਦਾ ਸੀ ਉਹ ਹੁਣ 400 ਰੁਪਏ ਦਾ ਹੋ ਗਿਆ ਹੈ ਅਤੇ 500 ਰੁਪਏ ਵਾਲੀ ਡਰੱਗ 800 ਜਾਂ 1000 ਰੁਪਏ ਤੱਕ ਪਹੁੰਚ ਗਿਆ ਹੈ, ਜਿਸ ਨਾਲ ਨਸ਼ਾ ਕਰਨ ਵਾਲਿਆਂ ਲਈ ਕਾਫ਼ੀ ਮੁਸ਼ਕਲ ਖੜ੍ਹੀ ਹੋ ਗਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
