ਘਰ 'ਚ ਬੰਬ ਤਿਆਰ ਕਰ ਰਿਹਾ ਸੀ ਗੁਰਪ੍ਰੀਤ! ਜੀਦਾ ਧਮਾਕਾ ਮਾਮਲੇ 'ਚ ਹੁਣ ਤੱਕ ਦੀ ਵੱਡੀ ਖ਼ਬਰ
Tuesday, Sep 30, 2025 - 04:30 PM (IST)

ਬਠਿੰਡਾ (ਵਿਜੈ ਵਰਮਾ) : ਜੀਦਾ ਪਿੰਡ 'ਚ ਹੋਏ ਧਮਾਕਾ ਮਾਮਲੇ 'ਚ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਇਸ ਕੇਸ ਦੇ ਦੋਸ਼ੀ ਗੁਰਪ੍ਰੀਤ ਨੇ ਅਦਾਲਤ ਅੱਗੇ ਆਪਣੇ ਦੋਸ਼ ਕਬੂਲ ਕਰ ਲਏ ਹਨ। ਉਸ ਦੀ ਕਨਫੈਸ਼ਨ ਸਟੇਟਮੈਂਟ ਵੀ ਦਰਜ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਆਪਣੇ ਘਰ 'ਚ ਬੰਬ ਤਿਆਰ ਕਰ ਰਿਹਾ ਸੀ, ਜਿਸ ਦੌਰਾਨ ਧਮਾਕਾ ਹੋ ਗਿਆ। ਘਟਨਾ ਤੋਂ ਬਾਅਦ ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਸ਼ੁਰੂ ਕੀਤੀ ਸੀ। ਹੁਣ ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਦਾ ਸ਼ਡਿਊਲ ਜਾਰੀ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਪ੍ਰੀਤ ਤੋਂ ਮਹੱਤਵਪੂਰਨ ਜਾਣਕਾਰੀਆਂ ਮਿਲ ਰਹੀਆਂ ਹਨ ਅਤੇ ਕੇਸ ਦੇ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਿਤ ਹੋਰ ਲੋਕਾਂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ। ਇਸ ਧਮਾਕੇ ਕਾਰਨ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
ਲੋਕਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਪੂਰਾ ਸੱਚ ਸਾਹਮਣੇ ਆਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ। ਇਹ ਮਾਮਲਾ ਹੁਣ ਹੋਰ ਵੱਡੇ ਖ਼ੁਲਾਸਿਆਂ ਵੱਲ ਇਸ਼ਾਰਾ ਕਰ ਰਿਹਾ ਹੈ, ਜਿਹੜਾ ਜਾਂਚ ਦੇ ਅੱਗੇ ਵਧਣ ਨਾਲ ਸਾਹਮਣੇ ਆ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8