ਜੀਜੇ ਵਲੋਂ ਤੰਗ ਕਰਨ ''ਤੇ ਸਾਲੇ ਨੇ ਕੀਤੀ ਖੁਦਕੁਸ਼ੀ

12/11/2018 4:40:20 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਜੀਜੇ ਵਲੋਂ ਪੈਸਿਆਂ ਦੇ ਲੈਣ-ਦੇਣ ਸਬੰਧੀ ਦਬਾਅ ਪਾਉਣ 'ਤੇ ਸਾਲੇ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਅਹਿਮਦਗੜ੍ਹ ਪੁਲਸ ਨੇ ਜੀਜੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਮੁਦਈ ਅਮਰਜੀਤ ਕੌਰ ਵਾਸੀ ਜੰਡਾਲੀ ਕਲਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਮੇਰੇ ਜਵਾਈ ਬਲਵਿੰਦਰ ਸਿੰਘ ਵਾਸੀ ਸੁਧਾਰ ਨੇ ਪੈਸਿਆਂ ਦੇ ਲੈਣ-ਦੇਣ ਕਾਰਨ ਮੇਰੇ ਪੁੱਤਰ ਗੁਰਪ੍ਰੀਤ ਸਿੰਘ 'ਤੇ ਦਬਾਅ ਪਾਇਆ ਜਿਸ ਕਾਰਨ ਗੁਰਪ੍ਰੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਫਿਲਹਾਲ ਪੁਲਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਉਣ ਦੀ ਗੱਲ ਆਖੀ ਜਾ ਰਹੀ ਹੈ।


Gurminder Singh

Content Editor

Related News