ਭਗਵੰਤ ਮਾਨ ਸਰਕਾਰ ਪਟਿਆਲਾ ਸਮੇਤ ਇਨ੍ਹਾਂ ਸ਼ਹਿਰਾਂ ਨੂੰ ਜਲਦ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ
Saturday, Aug 12, 2023 - 05:39 PM (IST)
ਚੰਡੀਗੜ੍ਹ (ਬਿਊਰੋ) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰਾਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਹਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ’ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ। ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ’ਚ ਆਉਣ ਤੋਂ ਪਹਿਲਾਂ ਵੀ ਇਸ ਗੱਲ ਦੀ ਵਕਾਲਤ ਕਰਦੇ ਰਹੇ ਹਨ ਕਿ ਪਿੰਡਾਂ ਨੂੰ ਸਾਫ ਪਾਣੀ ਦੇਣਾ ਸਾਰੀਆਂ ਸਰਕਾਰਾਂ ਦੀ ਪਹਿਲ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਚੱਲੀਆਂ ਤਾਬੜਤੋੜ ਗੋਲ਼ੀਆਂ, ਇਕ ਦਾ ਕਰ 'ਤਾ ਐਨਕਾਊਂਟਰ
ਇਸ ਮਕਸਦ ਲਈ ਭਗਵੰਤ ਮਾਨ ਸੂਬੇ ਦੇ ਪਿੰਡਾਂ ਖਾਸ ਤੌਰ ‘ਤੇ ਸਰਹੱਦੀ ਇਲਾਕੇ ਦਾ ਖੁਦ ਦੌਰਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੱਬਰਾ ਪ੍ਰਾਜੈਕਟ ਦਾ ਉਦਘਾਟਨ ਮੁੱਖ ਮੰਤਰੀ ਹੱਥੋਂ ਕਰਵਾਉਣਾ ਮਾਣ ਵਾਲੀ ਗੱਲ ਹੋਵੇਗੀ। ਪੱਬਰਾ ਜਲ ਸਪਲਾਈ ਪ੍ਰਾਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ।
21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ਼ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ’ਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖ਼ਰਾਬ ਹੈ ਅਤੇ ਇਸ ’ਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। ਉਕਤ ਪ੍ਰਾਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ਼ ਅਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ।
ਇਹ ਵੀ ਪੜ੍ਹੋ : ਸੁਸ਼ੀਲ ਰਿੰਕੂ ਦੇ ਸੰਸਦ ਭਵਨ ਪ੍ਰਦਰਸ਼ਨ ’ਚ ਰਾਹੁਲ ਗਾਂਧੀ ਦੇ ਪਹੁੰਚਣ ਨਾਲ ਕਾਂਗਰਸੀਆਂ ਦਾ ਦਾਅਵਾ ਪਿਆ ਕਮਜ਼ੋਰ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8