ਜੰਮੂ-ਕਸ਼ਮੀਰ ਪੁਲਸ ਵੱਲੋਂ ਕਤਲ ਕੇਸ ''ਚ ਦੀਨਾਨਗਰ ਰੇਲਵੇ ਸਟੇਸ਼ਨ ਤੋਂ ਇਕ ਕਾਰ ਬਰਾਮਦ
Wednesday, Jan 22, 2025 - 11:56 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਦੀਨਾਨਗਰ ਰੇਲਵੇ ਸਟੇਸ਼ਨ ਵਿਖੇ ਦੇਰ ਸ਼ਾਮ ਨੂੰ ਉਸ ਸਮੇਂ ਲੋਕ ਹੈਰਾਨ ਰਹਿ ਗਏ ਜਦੋਂ ਜੰਮੂ-ਕਸਮੀਰ ਪੁਲਸ ਵੱਲੋਂ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਜੰਮੂ-ਕਸ਼ਮੀਰ ਨੰਬਰ ਵਾਲੀ ਚਿੱਟੇ ਰੰਗ ਦੀ ਕਾਰ ਨੂੰ ਕਬਜੇ ਵਿਚ ਲਿਆ ਗਿਆ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਬਿਨਾਂ ਕਿਸੇ ਨੂੰ ਦੱਸੇ ਰੇਲਵੇ ਸਟੇਸਨ ਤੇ ਕਾਰ ਖੜ੍ਹੀ ਕਰ ਦਿੱਤੀ ਸੀ ਅਤੇ ਉਥੋਂ ਫ਼ਰਾਰ ਹੋ ਗਏ। ਜਿਸ ਦੇ ਚੱਲਦਿਆਂ ਜੰਮੂ-ਕਸ਼ਮੀਰ ਪੁਲਸ ਦੇ ਅਧਿਕਾਰੀਆਂ ਨੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਦੀ ਸ਼ਨਾਖਤ ਕਰਦਿਆਂ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਖੜ੍ਹੀ ਇੱਕ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜੋ ਕਿ ਇਲਾਕੇ ਅੰਦਰ ਇੱਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।