ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਸੁੰਦਰ ਜਲੌਅ, ਵੇਖੋ ਤਸਵੀਰਾਂ
Saturday, Sep 16, 2023 - 03:14 PM (IST)
ਅੰਮ੍ਰਿਤਸਰ (ਸਰਬਜੀਤ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ।
ਸ੍ਰੀ ਹਰਿਮੰਦਰ ਸਾਹਿਬ ਅੰਦਰ ਸਜਾਏ ਗਏ ਜਲੌਅ ਵਿੱਚ ਹੀਰੇ-ਮੋਤੀ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸੀ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦੁਆਰਾ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜਾਨਾ ਸ਼ਾਮਲ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
ਜਲੌਅ ਦੇਖਣ ਲਈ ਵੱਡੀ ਗਿਣਤੀ ’ਚ ਸ਼ਰਧਾਲੂ ਦੇਸ਼ ਭਰ ਤੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ ਅਤੇ ਫਿਰ ਗੁਰੂ ਮਹਾਰਾਜ ਦੇ ਚਰਨਾਂ ’ਚ ਹਾਜ਼ਰੀ ਲਗਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੇਸ਼ ਵਿਦੇਸ਼ ਦੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ।
ਇਹ ਵੀ ਪੜ੍ਹੋ : ਬੈਂਕ ਦੀ ਨੌਕਰੀ 'ਚੋਂ ਕੱਢਿਆ ਬਾਹਰ, ਪਰੇਸ਼ਾਨ ਨੌਜਵਾਨ ਨੇ ਗਲ਼ ਲਾਈ ਮੌਤ, ਸੁਸਾਈਡ ਨੋਟ 'ਚ ਖੋਲ੍ਹੇ ਵੱਡੇ ਰਾਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ।
ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸੁਝਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਬਾਣੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ। ਪਹਿਲੇ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8