ਹਲਕਾ ਸਮਰਾਲਾ ''ਚ ਨੌਜਵਾਨਾਂ ਲਈ ''ਰੋਜ਼ਗਾਰ ਮੇਲਾ'' 16 ਨੂੰ
Thursday, Feb 14, 2019 - 03:44 PM (IST)
ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਸਰਕਾਰ ਵਲੋਂ 'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਹਲਕਾ ਸਮਰਾਲਾ ਦੇ ਨੌਜਵਾਨਾਂ ਲਈ ਰੋਜ਼ਗਾਰ ਮੇਲਾ 16 ਫਰਵਰੀ ਨੂੰ ਆਈ. ਟੀ. ਆਈ ਸਮਰਾਲਾ ਵਿਖੇ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਅਧਿਕਾਰੀ ਗੀਤਿਕਾ ਸਿੰਘ ਨੇ ਦੱਸਿਆ ਕਿ ਹਲਕਾ ਸਮਰਾਲਾ ਅਧੀਨ ਪੈਂਦੇ ਸਾਰੇ ਪਿੰਡਾਂ ਅਤੇ ਮਾਛੀਵਾੜਾ ਤੇ ਸਮਰਾਲਾ ਸ਼ਹਿਰ ਦੇ ਨੌਜਵਾਨ ਜੋ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ 16 ਫਰਵਰੀ ਨੂੰ ਸਵੇਰੇ 9 ਤੋਂ 5 ਵਜੇ ਤੱਕ ਸਰਕਾਰ ਵਲੋਂ ਲਾਏ ਜਾ ਰਹੇ ਇਸ ਰੋਜ਼ਗਾਰ ਮੇਲੇ ਵਿਚ ਪਹੁੰਚਣ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ, ਗ੍ਰੈਜੂਏਟ, ਆਈ. ਟੀ. ਆਈ, ਨਰਸਿੰਗ ਜਾਂ ਹੋਰ ਕਿਸੇ ਕਿਸਮ ਦਾ ਕੋਰਸ ਅਤੇ ਡਿਗਰੀ ਪ੍ਰਾਪਤ ਨੌਜਵਾਨ ਲੜਕੇ-ਲੜਕੀਆਂ ਆਪਣੇ ਦਸਤਾਵੇਜ਼ ਨਾਲ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਯੋਗਤਾ ਦੇ ਅਧਾਰ 'ਤੇ ਨੌਕਰੀ ਦਿੱਤੀ ਜਾ ਸਕੇ।