ਬੇਰੋਜ਼ਗਾਰ ਨੌਜਵਾਨਾਂ ਲਈ ਸਹਾਈ ਸਿੱਧ ਹੋ ਰਹੇ ਹਨ ਰੋਜ਼ਗਾਰ ਮੇਲੇ

Friday, Jun 01, 2018 - 05:28 PM (IST)

ਬੇਰੋਜ਼ਗਾਰ ਨੌਜਵਾਨਾਂ ਲਈ ਸਹਾਈ ਸਿੱਧ ਹੋ ਰਹੇ ਹਨ ਰੋਜ਼ਗਾਰ ਮੇਲੇ

ਮੁਕਤਸਰ ਸਾਹਿਬ (ਪਵਨ ਤਨੇਜਾ, ਦਰਦੀ) : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕਰਨ ਹਿੱਤ 'ਰੋਜ਼ਗਾਰ ਮੇਲਾ' ਆਯੋਜਿਤ ਕੀਤਾ ਗਿਆ। ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਦਫਤਰ ਵੱਲੋਂ ਕਰਵਾਏ ਗਏ ਇਸ ਰੋਜ਼ਗਾਰ ਮੇਲੇ 'ਚ 255 ਵਿਅਕਤੀਆਂ ਵੱਲੋਂ ਰੋਜ਼ਗਾਰ ਪ੍ਰਾਪਤ ਕਰਨ ਲਈ ਪਹੁੰਚ ਕੀਤੀ ਗਈ। ਇਸ ਮੇਲੇ 'ਚ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ 40 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ।  
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਿੰਦਰ ਸਿੰਘ ਸਰਾਂ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲਾ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾ ਲਈ ਕਾਫੀ ਸਹਾਈ ਸਿੱਧ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ 'ਚ ਰੋਜ਼ਗਾਰ ਦੀ ਭਾਲ ਵਿੱਚ ਆਏ ਬੇਰੋਜ਼ਗਾਰ ਉਮੀਦਵਾਰਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਗਈ। ਇਸ ਮੌਕੇ 40 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ 9 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। 
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਅਸ਼ੋਕ ਜ਼ਿੰਦਲ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ 'ਚ ਐਸ. ਬੀ. ਆਈ. ਲਾਈਫ ਇੰਨਸ਼ੋਰੈਂਸ ਤੇ ਐਸ.ਆਈ.ਐਸ. ਸਕਿਓਰਟੀ ਸਰਵਿਸਸ ਲਿਮਿਟਡ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜ਼ਵਾਨਾਂ ਦੀ ਭਲਾਈ ਲਈ ਸਰਕਾਰ ਰੋਜ਼ਗਾਰ ਮੇਲੇ ਲਗਾ ਰਹੀ ਹੈ ਤਾਂ ਜੋ ਨੌਜ਼ਵਾਨ ਵਰਗ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੇ ਹੋਰ ਰੋਜ਼ਗਾਰ ਮੇਲੇ ਲਗਾਏ ਜਾਣਗੇ। 


Related News