ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, 19 ਮਈ ਤੋਂ 3 ਜੂਨ ਤੱਕ ਬਲਾਕ ਪੱਧਰ ’ਤੇ ਲੱਗਣਗੇ ਰੋਜ਼ਗਾਰ ਮੇਲੇ

Friday, May 16, 2025 - 12:05 PM (IST)

ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, 19 ਮਈ ਤੋਂ 3 ਜੂਨ ਤੱਕ ਬਲਾਕ ਪੱਧਰ ’ਤੇ ਲੱਗਣਗੇ ਰੋਜ਼ਗਾਰ ਮੇਲੇ

ਗੁਰਦਾਸਪੁਰ(ਹਰਮਨ, ਵਿਨੋਦ)- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ’ਚ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਆਈ. ਐੱਸ. ਸਕਿਓਰਿਟੀ ਕੰਪਨੀ ਵੱਲੋਂ 19.05.2025 ਤੋਂ 03.06.2025 ਤੱਕ ਜ਼ਿਲ੍ਹਾ ਗੁਰਦਾਸਪੁਰ ’ਚ ਬਲਾਕ ਪੱਧਰ ’ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਮਈ ਨੂੰ ਬੀ. ਡੀ. ਪੀ. ਓ. ਦਫਤਰ ਗੁਰਦਾਸਪੁਰ, 20 ਮਈ ਨੂੰ ਬੀ. ਡੀ. ਪੀ. ਓ. ਦਫਤਰ ਬਟਾਲਾ, 21 ਮਈ ਨੂੰ ਬੀ. ਡੀ. ਪੀ. ਓ. ਦਫਤਰ ਧਾਰੀਵਾਲ, 22 ਮਈ ਨੂੰ ਬੀ. ਡੀ. ਪੀ. ਓ. ਦਫਤਰ ਕਲਾਨੌਰ, 23 ਮਈ ਨੂੰ ਬੀ. ਡੀ. ਪੀ. ਓ. ਦਫਤਰ ਡੇਰਾ ਬਾਬਾ ਨਾਨਕ, 26 ਮਈ ਨੂੰ ਬੀ. ਡੀ. ਪੀ. ਓ. ਦਫਤਰ ਫਤਹਿਗੜ੍ਹ ਚੂੜੀਆਂ, 27 ਮਈ ਨੂੰ ਬੀ. ਡੀ. ਪੀ. ਓ. ਦਫਤਰ ਕਾਦੀਆਂ, 28 ਮਈ ਨੂੰ ਬੀ. ਡੀ. ਪੀ. ਓ. ਦਫਤਰ ਕਾਦੀਆਂ, 29 ਮਈ ਨੂੰ ਬੀ. ਡੀ. ਪੀ. ਓ. ਦਫਤਰ ਸ੍ਰੀ ਹਰਗੋਬਿੰਦਪੁਰ, 2 ਜੂਨ ਨੂੰ ਬੀ. ਡੀ. ਪੀ. ਓ. ਦਫਤਰ ਦੌਰਾਂਗਲਾ ਅਤੇ 3 ਜੂਨ ਨੂੰ ਬੀ. ਡੀ. ਪੀ. ਓ. ਦਫਤਰ ਦੀਨਾਨਗਰ ਵਿਖੇ ਰੋਜ਼ਗਾਰ ਕੈਂਪ ਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News