ਨੌਕਰੀ ਦਾ ਝਾਂਸਾ ਦੇ ਕੇ 6,50,000 ਰੁਪਏ ਠੱਗੇ

11/18/2017 7:28:45 AM

ਤਰਨਤਾਰਨ,   (ਰਾਜੂ)-  ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ 6,50,000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀ ਖਿਲਾਫ ਜੁਰਮ 420, 120ਬੀ ਅਧੀਨ ਮਾਮਲਾ ਦਰਜ ਕਰ ਕੇ ਅਗੇਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਅਵਤਾਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਸੰਗਵਾਂ ਤਹਿਸੀਲ ਪੱਟੀ ਜ਼ਿਲਾ ਤਰਨਤਾਰਨ ਨੇ ਦੱਸਿਆ ਕਿ ਅਵਤਾਰ ਸਿੰਘ ਰਾਏ ਪੁੱਤਰ ਮਲਕੀਤ ਸਿੰਘ ਵਾਸੀ ਰਾਏ ਤਹਿਸੀਲ ਖਮਾਣੋ ਜ਼ਿਲਾ ਫਤਿਹਗੜ੍ਹ ਤੇ ਲੱਖਾ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਵਲਟੋਹਾ ਹਾਲ ਵਾਸੀ ਵਾਰਡ ਨੰਬਰ-3 ਗਲੀ ਚੇਅਰਮੈਨ ਵਾਲੀ ਤਰਨਤਾਰਨ ਨੇ ਮੇਰੀ ਲੜਕੀ ਅੰਮ੍ਰਿਤਪਾਲ ਕੌਰ ਅਤੇ ਗੁਲਜਾਰ ਸਿੰਘ ਦੇ ਲੜਕੇ ਸੁਖਪ੍ਰੀਤ ਸਿੰਘ ਨੂੰ ਸਿੱਖਿਆ ਵਿਭਾਗ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 6,50,000 ਰੁਪਏ ਦੀ ਠੱਗੀ ਮਾਰੀ ਹੈ।
ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਲਖਵਿੰਦਰ ਸਿੰਘ ਨੇ 
ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਉਕਤ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।


Related News