ਪੰਜਾਬ ਤੇ ਹਰਿਆਣਾ ਹਾਈ ਕੋਰਟ ''ਚ ਨੌਕਰੀ ਦਾ ਮੌਕਾ, ਨੌਜਵਾਨਾਂ ਲਈ ਸੁਨਹਿਰੀ ਮੌਕਾ
Sunday, Jul 27, 2025 - 02:05 PM (IST)

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 60 ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਪੰਜਾਬ ਤੇ ਹਰਿਆਣਾ ਹਾਈ ਕੋਰਟ ਰੀਡਰ ਭਰਤੀ 2025 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਭਰਤੀ 60 ਰੀਡਰ (ਕਾਨੂੰਨੀ) ਅਸਾਮੀਆਂ ਨੂੰ ਭਰਨ ਲਈ ਹੈ।
ਸਿੱਖਿਆ ਯੋਗਤਾ
-ਉਮੀਦਵਾਰ ਨੇ 10+2 ਦੀ ਪ੍ਰੀਖਿਆ ਅੰਗਰੇਜ਼ੀ ਵਿੱਚ ਘੱਟੋ-ਘੱਟ 60% ਅੰਕਾਂ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ।
-ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ LL.B. ਦੀ ਡਿਗਰੀ ਹੋਣੀ ਚਾਹੀਦੀ ਹੈ।
-ਕੰਪਿਊਟਰ ਚਲਾਉਣ ਵਿੱਚ ਮਾਹਰ ਹੋਣਾ ਚਾਹੀਦਾ ਹੈ, ਖਾਸ ਕਰਕੇ ਵਰਡ ਪ੍ਰੋਸੈਸਿੰਗ ਅਤੇ ਸਪ੍ਰੈਡਸ਼ੀਟ ਐਪਲੀਕੇਸ਼ਨਾਂ ਵਿੱਚ।
ਆਖ਼ਰੀ ਤਾਰੀਖ਼
ਉਮੀਦਵਾਰ 4 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰਾਂ ਦੀ ਉਮਰ 4 ਅਗਸਤ, 2025 ਨੂੰ 35 ਸਾਲ ਤੋਂ ਘੱਟ ਜਾਂ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।