ਨੌਕਰੀ ਦਾ ਝਾਂਸਾ ਦੇ ਕੇ ਠੱਗੇ 3.50 ਹਜ਼ਾਰ

09/22/2017 12:50:42 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)– ਇਕ ਵਿਅਕਤੀ ਨੂੰ ਨੌਕਰੀ ਦਾ ਝਾਂਸਾ ਦੇ ਕੇ 3,50,000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਥਾਣਾ ਧਨੌਲਾ ਵਿਖੇ ਧੋਖਾਦੇਹੀ ਦਾ ਪਰਚਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਮੁੱਦਈ ਰੁਪਿੰਦਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੂਰੇ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਰਣਜੋਧ ਸਿੰਘ ਰਾਣਾ ਪੁੱਤਰ ਹਰਬੰਸ ਸਿੰਘ ਵਾਸੀ ਫੇਜ਼ ਨੰ. 1 ਮੋਹਾਲੀ ਨੇ ਉਸ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੀਨੀਅਰ ਕਲਰਕ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਾਢੇ ਤਿੰਨ ਲੱਖ ਰੁਪਏ ਠੱਗ ਲਏ। ਪੁਲਸ ਨੇ ਉਕਤ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।