ਨੌਕਰੀ ਦੀ ਮੰਗ ਨੂੰ ਲੈ ਕੇ 200 ਫੁੱਟ ਉੱਚੇ ਬਿਜਲੀ ਦੇ ਟਾਵਰ ’ਤੇ ਚੜ੍ਹੇ 2 ਬਜ਼ੁਰਗ

11/07/2021 1:37:05 PM

ਪਠਾਨਕੋਟ (ਧਰਮਿੰਦਰ) - 6 ਦਿਨਾਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ’ਤ 2 ਬਜ਼ੁਰਗ ਵਿਅਕਤੀ ਡੈਮ ਔਸਤੀ ਦੇ ਬਿਜਲੀ ਟਾਵਰ ’ਤੇ ਚੜ੍ਹ ਗਏ। ਬਜ਼ੁਰਗ ਪ੍ਰਦਰਸ਼ਨਕਾਰੀ ਵਲੋਂ ਠੰਡ ਦੀ ਰਾਤ ’ਚ ਵੀ 200 ਫੁੱਟ ਉੱਚੇ ਬਿਜਲੀ ਦੇ ਟਾਵਰ ’ਚੇ ਚੜ੍ਹਕੇ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਟਾਵਲ ’ਤੇ ਚੜ੍ਹ ਉਹ ਮੰਗ ਕਰ ਰਹੇ ਹਨ ਕਿ ਡੈਮ ਔਸਤੀਆਂ ਦੇ ਪਰਿਵਾਰਾਂ ’ਤ ਰਹਿਣ ਵਾਲੇ ਲੋਕਾਂ ਨੂੰ ਸਰਕਾਰ ਨੇ ਨੌਕਰੀ ਦੇਣ ਦੀ ਗੱਲ ਕਹੀ ਸੀ, ਜੋ ਅਜੇ ਤੱਕ ਨਹੀਂ ਦਿੱਤੀਆਂ ਗਈਆਂ। 

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਵਾਲੇ ਪਿਛਲੇ ਕਾਫ਼ੀ ਸਮੇਂ ਤੋਂ ਸਰਕਾਰੀ ਨੌਕਰੀ ਲੈਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜੋ ਅਜੇ ਤੱਕ ਪੂਰੀ ਨਹੀਂ ਹੋਈ। ਨੌਕਰੀ ਦੀ ਮੰਗ ਪੂਰੀ ਕਰਨ ਲਈ ਜਿਥੇ 2 ਬਜ਼ੁਰਗ ਟਾਵਰ 'ਤੇ ਚੜ੍ਹ ਗਏ ਹਨ, ਉਥੇ ਹੀ ਉਨ੍ਹਾਂ ਦੇ ਬਾਕੀ ਸਾਥੀ ਟਾਵਰ ਦੇ ਹੇਠਾਂ ਪੱਕਾ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਜ਼ਮੀਨ ਡੈਮ 'ਚ ਆਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇ। ਚਿਤਾਵਨੀ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਟਾਵਰ 'ਤੇ ਚੜ੍ਹੇ ਬਜ਼ੁਰਗਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ


rajwinder kaur

Content Editor

Related News