ਪੰਜਾਬ ਸਰਕਾਰ ਦੇ ਇਨ੍ਹਾਂ ਵਿਭਾਗਾਂ ''ਚ ਨਿਕਲੀਆਂ ਕਲਰਕ ਦੀਆਂ ਨੌਕਰੀਆਂ, ਇਸ ਤਾਰੀਖ਼ ਤੋਂ ਕਰੋ ਅਪਲਾਈ

04/12/2021 4:12:09 PM

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਬਹਿਲ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੁਜ਼ਗਾਰ ਦੀ ਨੀਤੀ ਤਹਿਤ ਬੋਰਡ ਵੱਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਮੋਹਾਲੀ ਦੇ ਨਵੇਂ ਮੇਅਰ ਬਣੇ ਸਿਹਤ ਮੰਤਰੀ ਦੇ ਭਰਾ 'ਅਮਰਜੀਤ ਸਿੰਘ ਜੀਤੀ ਸਿੱਧੂ'

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫ਼ੀਸ ਭਰਨ ਲਈ ਆਖ਼ਰੀ ਮਿਤੀ 13 ਮਈ ਰੱਖੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਦਿੱਗਜ਼ ਖਿਡਾਰੀ 'ਬਲਬੀਰ ਸਿੰਘ ਜੂਨੀਅਰ', ਚੰਡੀਗੜ੍ਹ ਵਿਖੇ ਲਏ ਆਖ਼ਰੀ ਸਾਹ

ਬਹਿਲ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵੱਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟ੍ਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ 'ਤੇ ਹੀ ਕੀਤੀ ਜਾਵੇਗੀ।
ਨੋਟ : ਪੰਜਾਬ ਸਰਕਾਰ ਦੇ ਵਿਭਾਗਾਂ 'ਚ ਨੌਕਰੀਆਂ ਨਿਕਲਣ ਬਾਰੇ ਦਿਓ ਆਪਣੀ ਰਾਏ


Babita

Content Editor

Related News