ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ : ਚੰਨੀ

05/06/2021 5:13:26 PM

ਚੰਡੀਗੜ੍ਹ : ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਮੁਹੱਈਆ ਕੀਤੀਆਂ। ਇਨ੍ਹਾਂ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਨਿੱਜੀ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫ਼ੌਜ ਅਤੇ ਪੁਲਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਸੂਬੇ ਦੀ ਮੰਤਰੀ ਮੰਡਲ ਨੇ 61,336 ਅਸਾਮੀਆਂ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਨੌਕਰੀਆਂ ਮੁਹੱਈਆ ਕਰਨ ਲਈ 14 ਅਕਤੂਬਰ, 2020 ਨੂੰ ਇੱਕ ਰੁਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ 1 ਅਪ੍ਰੈਲ, 2020 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵੱਲੋਂ 7889 ਨਿਯੁਕਤੀਆਂ ਦੇ ਨਾਲ ਲਗਭਗ 31813 ਆਸਾਮੀਆਂ ਸਬੰਧੀ ਇਸ਼ਤਿਹਾਰ ਦਿੱਤਾ ਜਾ ਚੁੱਕਾ ਹੈ ਜਾਂ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੂਨ/ਜੁਲਾਈ, 2021 ਵਿਚ ਕਰਵਾਏ ਜਾ ਰਹੇ 7ਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਲਈ ਨਿੱਜੀ ਖੇਤਰ ਨਾਲ ਸਬੰਧਿਤ 2.67 ਲੱਖ ਅਸਾਮੀਆਂ ਤਿਆਰ ਕੀਤੀਆਂ ਗਈਆਂ ਹਨ, ਬਸ਼ਰਤੇ ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋ ਜਾਵੇ। ਸ. ਚੰਨੀ ਨੇ ਦੱਸਿਆ ਕਿ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੁਜ਼ਗਾਰਦਾਤਾਵਾਂ ਦਰਮਿਆਨ ਗੱਲਬਾਤ ਅਤੇ ਰਜਿਸਟ੍ਰੇਸ਼ਨ ਲਈ ਇੱਕ ਡਿਜੀਟਲ ਪਲੇਟਫਾਰਮ www.pgrkam.com (ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ) ਜਨਵਰੀ, 2020 ਤੋਂ ਸੂਬਾ ਪੱਧਰ 'ਤੇ ਕਾਰਜਸ਼ੀਲ ਹੈ। ਮੌਜੂਦਾ ਸਮੇਂ 11.82 ਲੱਖ ਨੌਕਰੀ ਦੀ ਭਾਲ ਕਰਨ ਵਾਲੇ ਅਤੇ 9600 ਰੁਜ਼ਗਾਰਦਾਤੇ ਇਸ ਪੋਰਟਲ ਦੀ ਵਰਤੋਂ ਕਰ ਰਹੇ ਹਨ। 

Babita

This news is Content Editor Babita