ਪੰਜਾਬ ਦੇ ਬੇਰੋਜ਼ਗਾਰਾਂ ਲਈ ਸਰਕਾਰ ਦਾ ਵੱਡਾ ਐਲਾਨ, ਖੁੱਲਿ੍ਹਆ ਨੌਕਰੀਆਂ ਦਾ ਪਿਟਾਰਾ
Monday, Sep 02, 2019 - 03:47 PM (IST)

ਚੰਡੀਗੜ੍ਹ : ਪੰਜਾਬ ਸਰਕਾਰ ‘ਘਰ-ਘਰ ਰੋਜ਼ਗਾਰ’ ਮੁਹਿੰਮ ਤਹਿਤ ਲੱਖਾਂ ਨੌਕਰੀਆਂ ਨੌਜਵਾਨਾਂ ਨੂੰ ਦੇਣ ਜਾ ਰਹੀ ਹੈ। ਇਸ ਦੇ ਲਈ 9 ਤੋਂ 30 ਸਤੰਬਰ ਤੱਕ ਪੰਜਵਾਂ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ ਇਹ ਮੇਲਾ ਲਾਇਆ ਜਾਵੇਗਾ, ਜਿਸ ’ਚ ਕਰੀਬ 1819 ਕੰਪਨੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣਗੀਆਂ। ਇਹ ਕੰਪਨੀਆਂ 3 ਤੋਂ 9 ਲੱਖ ਦਾ ਪੈਕਜ ਦੇਣਗੀਆਂ।
5 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੋਪੜ ਵਿਖੇ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਸਬੰਧੀ ਉੱਚ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਅਜੇ ਵੀ ਬੇਰੋਜ਼ਗਾਰੀ ਦਾ ਡਾਟਾ ਇਕੱਠਾ ਕਰ ਰਹੀ ਹੈ।