ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਾ ਜੋਧਬੀਰ ਜਲਦ ਹੋਵੇਗਾ ਗ੍ਰਿਫ਼ਤਾਰ, ਬਰਾਮਦ ਹੋਇਆ ਇਹ ਸਾਮਾਨ

Thursday, May 01, 2025 - 12:42 PM (IST)

ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਾ ਜੋਧਬੀਰ ਜਲਦ ਹੋਵੇਗਾ ਗ੍ਰਿਫ਼ਤਾਰ, ਬਰਾਮਦ ਹੋਇਆ ਇਹ ਸਾਮਾਨ

ਅੰਮ੍ਰਿਤਸਰ- ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ੀ ਜੱਸਾ ਅਤੇ ਉਸਦੇ ਸਾਥੀਆਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਸਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ ਹਨ। ਇਸ ਦੀ ਜਾਣਕਾਰੀ ਪੰਜਾਬ ਦੇ  ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਜੱਸਾ ਅਤੇ ਉਸਦੇ ਵਿਦੇਸ਼ੀ ਸਾਥੀਆਂ ਨੇ ਆਪਣੇ ਭਾਰਤ-ਅਧਾਰਤ ਸਾਥੀ, ਜੋਧਬੀਰ ਸਿੰਘ ਉਰਫ ਜੋਧਾ, ਜੋ ਕਿ ਅੰਮ੍ਰਿਤਸਰ ਰੂਰਲ ਦਾ ਰਹਿਣ ਵਾਲਾ ਹੈ, ਨਾਲ ਸਬੰਧ ਸਥਾਪਿਤ ਕੀਤੇ ਹਨ। ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ  ਜੋਧਬੀਰ ਸਿੰਘ ਸਰਗਰਮੀ ਨਾਲ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਹੈ ਅਤੇ ਉਨ੍ਹਾਂ ਨੂੰ ਭਾਰਤ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਵੰਡਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦਰਸਾਉਂਦੀ ਹੈ ਕਿ ਜੋਧਬੀਰ ਸਿੰਘ ਨਸ਼ੀਲੇ ਪਦਾਰਥਾਂ ਦੀ ਕਮਾਈ ਵੀ ਇਕੱਠੀ ਕਰਦਾ ਹੈ ਅਤੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ।

ਇਹ ਵੀ ਪੜ੍ਹੋ-  ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਕਾਰਵਾਈ ਕਰਦਿਆਂ ਇੱਕ ਛਾਪਾ ਮਾਰਿਆ ਗਿਆ ਅਤੇ 5 ਕਿਲੋ ਹੈਰੋਇਨ, 1 ਕਰੰਸੀ ਗਿਣਨ ਵਾਲੀ ਮਸ਼ੀਨ, ਅਤੇ ਹੋਰ ਬਹੁਤ ਕੁਝ ਬਰਾਮਦ ਕੀਤਾ ਹੈ। ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ਐੱਸ.ਐੱਸ.ਓ.ਸੀ. ਵਿਖੇ ਇੱਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਅਤੇ ਉਸਦੇ ਨੈੱਟਵਰਕ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News