ਵਿਧਾਇਕ ਪਿੰਕੀ ਨੇ ਕਰਵਾਇਆ ਜੋਗਿੰਦਰ ਜਿੰਦੂ ਤੇ ਵਰਦੇਵ ਮਾਨ ’ਤੇ ਹਮਲਾ : ਸੁਖਬੀਰ ਬਾਦਲ

Thursday, Nov 11, 2021 - 12:01 AM (IST)

ਵਿਧਾਇਕ ਪਿੰਕੀ ਨੇ ਕਰਵਾਇਆ ਜੋਗਿੰਦਰ ਜਿੰਦੂ ਤੇ ਵਰਦੇਵ ਮਾਨ ’ਤੇ ਹਮਲਾ : ਸੁਖਬੀਰ ਬਾਦਲ

ਲੁਧਿਆਣਾ (ਪਾਲੀ)- ਸਥਾਨਕ ਛੱਠ ਪੂਜਾ ਸਮਾਗਮ ’ਚ ਸ਼ਾਮਲ ਹੋਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਆਗੂ ਜੋਗਿੰਦਰ ਜਿੰਦੂ ਅਤੇ ਵਰਦੇਵ ਮਾਨ ’ਤੇ ਫਿਰੋਜ਼ਪੁਰ ਸ਼ਹਿਰ ’ਚ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਰਵਾਇਆ ਹੈ।
ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਮੰਗ ਕੀਤੀ ਕਿ ਇਸ ਘਟਨਾ ’ਚ ਸ਼ਾਮਿਲ ਸਾਰੇ ਕਾਂਗਰਸੀ ਆਗੂਆਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਜਾਰੀ ਕਰਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਿਊਂਸੀਪਲ ਕੌਂਸਲ ਕਮੇਟੀ ਦੇ ਚੇਅਰਮੈਨ ਰਿੰਕੂ ਗਰੋਵਰ ਸਮੇਤ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ।


author

Bharat Thapa

Content Editor

Related News