ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਹੋਵੇਗਾ ਅਗਲਾ ਐਕਸ਼ਨ: ਉਗਰਾਹਾਂ
Thursday, Mar 06, 2025 - 03:06 PM (IST)

ਭਵਾਨੀਗੜ੍ਹ (ਕਾਂਸਲ)- ਬੀਤੀ ਦੇਰ ਸ਼ਾਮ ਪੁਲਸ ਵੱਲੋਂ ਰਿਹਾਅ ਕੀਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਘਰਾਚੋਂ ਵਿਖੇ ਰੋਸ ਧਰਨੇ ’ਚ ਪਹੁੰਚੇ ਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਕਮੇਟੀ ਦਾ ਜੋ ਵੀ ਅਗਲਾ ਫ਼ੈਸਲਾ ਤੇ ਐਕਸ਼ਨ ਹੋਵੇਗਾ ਉਸ ਨੂੰ ਉਸੇ ਤਰ੍ਹਾਂ ਹੀ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਕਾਰਨ ਉਨ੍ਹਾਂ ਦੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਅਜੇ ਕੋਈ ਗੱਲਬਾਤ ਨਹੀਂ ਹੋਈ। ਇਸ ਲਈ ਉਨ੍ਹਾਂ ਨੂੰ ਸੰਯੁਕਤ ਮੋਰਚੇ ਵੱਲੋਂ ਲਏ ਗਏ ਫ਼ੈਸਲੇ ਵਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਦੀ ਆਵੇਗੀ ਸ਼ਾਮਤ! ਸਵੇਰੇ-ਸਵੇਰੇ ਵੱਜ ਗਿਆ 'ਛਾਪਾ'
ਇਸ ਮੌਕੇ ਉਨ੍ਹਾਂ ਦੇ ਨਾਲ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਤੇ ਦਰਸ਼ਨ ਸਿੰਘ ਚੰਗਾਲੀਵਾਲਾ ਜ਼ਿਲ੍ਹਾ ਮਾਨਸਾ ਸਮੇਤ ਕਈ ਹੋਰ ਕਿਸਾਨ ਆਗੂ ਵੀ ਮੌਜੂਦ ਸਨ। ਜ਼ਿਰਕਯੋਗ ਹੈ ਕਿ ਦੇਰ ਰਾਤ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤੇ ਜਾਣ 'ਤੇ ਰਾਤ ਦੇ ਕਰੀਬ 11 ਵਜੇ ਕਿਸਾਨਾਂ ਵੱਲੋਂ ਰੋਸ ਧਰਨਾ ਖ਼ਤਮ ਕੀਤਾ ਗਿਆ ਤੇ ਪੁਲਸ ਵੱਲੋਂ ਵੀ ਦੇਰ ਰਾਤ ਨੂੰ ਕਰੀਬ 13 ਘੰਟਿਆਂ ਬਾਅਦ ਸੜਕ ’ਤੇ ਲਗਾਏ ਗਏ ਬੈਰੀਕੇਡਾਂ ਨੂੰ ਹਟਾਉਣ ਤੋਂ ਬਾਅਦ ਸੜਕਾਂ ਉੱਪਰ ਆਵਾਜਾਈ ਦਰੁੱਸਤ ਹੋਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8