ਉਗਰਾਹਾਂ ਹੋਏ ਕੋਰੋਨਾ ਮੁਕਤ, ਹਸਪਤਾਲ ਤੋਂ ਮਿਲੀ ਛੁੱਟੀ

Monday, Mar 22, 2021 - 09:17 PM (IST)

ਉਗਰਾਹਾਂ ਹੋਏ ਕੋਰੋਨਾ ਮੁਕਤ, ਹਸਪਤਾਲ ਤੋਂ ਮਿਲੀ ਛੁੱਟੀ

ਬਠਿੰਡਾ (ਪਰਮਿੰਦਰ) : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਮੁਕਤ ਹੋ ਗਏ ਹਨ। ਸੋਮਵਾਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੁਝ ਦਿਨ ਆਰਾਮ ਕਰਨ ਤੋਂ ਬਾਅਦ ਉਹ ਫਿਰ ਤੋਂ ਸਰਗਰਮ ਹੋਣਗੇ ਅਤੇ ਦਿੱਲੀ ਟਿੱਕਰੀ ਬਾਰਡਰ ’ਤੇ ਚੱਲ ਰਹੇ ਧਰਨਿਆਂ ’ਚ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ’ਚ ਫਿਰ ਫਸਿਆ ਪੇਚ, ਕੀਤੇ ਟਵੀਟ ਨੇ ਛੇੜੀ ਨਵੀਂ ਚਰਚਾ

ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਦਿੱਲੀ ਵਿਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਵਸ ਸਮਾਗਮ ਦੀ ਦੇਖ-ਰੇਖ ਯੂਨੀਅਨ ਦੇ ਸੂਬਾ ਸਕੱਤਰ ਸੁਖਦੇਵ ਸਿੰਘ ਕੋਕਰੀ ਕਰਨਗੇ। ਉਗਰਾਹਾਂ ਨੇ ਕਿਹਾ ਕਿ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਅਤੇ ਚੜ੍ਹਦੀ ਕਲਾ ’ਚ ਹਨ।

ਇਹ ਵੀ ਪੜ੍ਹੋ : ਜਾਣੋ ਕੌਣ ਸਨ ਭਿੱਖੀਵਿੰਡ ’ਚ ਪੁਲਸ ਮੁਕਾਬਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ, ਕੀ ਹੈ ਘਟਨਾ ਦਾ ਪੂਰਾ ਸੱਚ


author

Gurminder Singh

Content Editor

Related News