ਰਿਹਾਅ ਹੋਣ ਮਗਰੋਂ ਮੁਲਤਵੀ ਹੋਏ ਧਰਨੇ ''ਤੇ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ (ਵੀਡੀਓ)
Wednesday, Mar 05, 2025 - 08:34 PM (IST)

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਭਰ ਵਿਚ ਹਾਈਟੈਕ ਨਾਕੇ ਲਗਾ ਕੇ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ ਗਿਆ। ਇਸ ਤੋਂ ਬਾਅਦ ਦੇਰ ਰਾਤ ਨੂੰ ਕਿਸਾਨੀ ਧਰਨਾ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਿਰਾਸਤ ਵਿਚ ਲਏ ਗਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ।
ਰਿਹਾਅ ਹੋਣ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਗਿਰਫਤਾਰੀ ਹੋਈ ਤੇ ਗ੍ਰਿਫਤਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਕਿੱਥੇ ਲੈ ਕੇ ਗਏ। ਇਸ ਦੌਰਾਨ ਧਰਨਾ ਮੁਲਤਵੀ ਹੋਣ ਬਾਰੇ ਪੁੱਛੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦੇ ਆਗੂਆਂ ਦੇ ਨਾਲ ਮੀਟਿੰਗ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਾਰੇ ਜਥੇਬੰਦੀਆਂ ਨੂੰ ਨਾਲ ਲੈ ਕੇ ਫੈਸਲਾ ਲਿਆ ਜਾਂਦਾ ਤਾਂ ਜ਼ਿਆਦਾ ਵਧੀਆ ਹੋ ਜਾਂਦਾ। ਐੱਸਕੇਐੱਮ ਦੀ ਮੀਟਿੰਗ ਦੇ ਵਿੱਚ ਉਗਰਾਹਾਂ ਗਰੁੱਪ ਦੇ ਆਗੂਆਂ ਨੂੰ ਨਾ ਲੈਣ ਤੋਂ ਜੋਗਿੰਦਰ ਸਿੰਘ ਨਾਰਾਜ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਪੰਧੇਰ ਨੇ ਸਾਡੇ ਆਗੂਆਂ ਨੂੰ ਮੀਟਿੰਗ ਵਿੱਚ ਕਿਉਂ ਨਹੀਂ ਲਿਆ ਇਹ ਮਨਜੀਤ ਸਿੰਘ ਪੰਧੇਰ ਹੀ ਦੱਸ ਸਕਦੇ ਹਨ। ਮੈਨੂੰ ਤਾਂ ਵੀਡੀਓ ਰਾਹੀਂ ਪਤਾ ਲੱਗਿਆ ਕਿ ਮਨਜੀਤ ਸਿੰਘ ਪੰਧੇਰ ਨੇ ਇਹ ਫੈਸਲਾ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8