ਟੋਲ ਪਲਾਜ਼ਿਆਂ ''ਤੇ ਧਰਨੇ ਨੂੰ ਲੈ ਕੇ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
Wednesday, Dec 15, 2021 - 10:27 AM (IST)
ਸੰਗਰੂਰ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਟੋਲ ਪਲਾਜ਼ਿਆਂ ਦੇ ਧਰਨੇ ਬਾਰੇ ਬੋਲਦਿਆਂ ਕਿਹਾ ਹੈ ਕਿ ਕਿਸਾਨਾਂ ਵੱਲੋਂ ਪੰਜਾਬ 'ਚੋਂ ਸਾਰੇ ਧਰਨੇ ਚੁੱਕਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਸਰਕਾਰ ਨੇ ਟੋਲ ਪਲਾਜ਼ਿਆਂ ਦੀਆਂ ਫ਼ੀਸਾਂ ਦੁੱਗਣੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਟੋਲ ਪਲਾਜ਼ਿਆਂ 'ਤੇ ਪੁਰਾਣੀਆਂ ਕੀਮਤਾਂ ਲਾਗੂ ਨਹੀਂ ਕਰਦੀ, ਉੰਨੀ ਦੇਰ ਤੱਕ ਸਾਰੇ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ।
ਇਹ ਵੀ ਪੜ੍ਹੋ : ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਬਰਾਦਰੀ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ
ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਗਲਤ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਨੇ ਜੇਕਰ ਟੋਲ ਪਲਾਜ਼ੇ ਚਲਾਉਣੇ ਹਨ ਤਾਂ ਪਹਿਲੀਆਂ ਫ਼ੀਸਾਂ ਹੀ ਵਸੂਲ ਕਰੇ ਅਤੇ ਜਦੋਂ ਤੱਕ ਸਰਕਾਰ ਅਜਿਹਾ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦੇ ਟੋਲ ਪਲਾਜ਼ਿਆਂ 'ਤੇ ਧਰਨੇ ਜਾਰੀ ਰਹਿਣਗੇ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਇਹ ਫ਼ੈਸਲਾ ਲਿਆ ਗਿਆ ਸੀ ਕਿ ਪੰਜਾਬ 'ਚੋਂ ਸਾਰੇ ਧਰਨੇ ਚੁੱਕ ਲਏ ਜਾਣਗੇ ਪਰ ਸਰਕਾਰ ਵੱਲੋਂ ਟੋਲ ਪਲਾਜ਼ਿਆਂ 'ਤੇ ਫ਼ੀਸ ਦੁੱਗਣੀ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਟੋਲ ਪਲਾਜ਼ਿਆਂ 'ਤੇ ਧਰਨੇ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ