ਸਾਰੀਆਂ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਉਗਰਾਹਾਂ ਨੇ ਦੱਸਿਆ ਗਲਤ, ਆਖੀ ਵੱਡੀ ਗੱਲ

Sunday, Sep 12, 2021 - 04:51 PM (IST)

ਜਲੰਧਰ/ਸਿਰਸਾ — ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ 32 ਕਿਸਾਨ ਜਥੇਬੰਦੀਆਂ ਤੋਂ ਵੱਖਰਾ ਬਿਆਨ ਸਾਹਮਣੇ ਆਇਆ ਹੈ। ਜੁਗਿੰਦਰ ਸਿੰਘ ਉਗਰਾਹਾਂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਸਿਰਫ਼ ਭਾਜਪਾ ਦਾ ਹੀ ਵਿਰੋਧ ਹੋਵੇਗਾ, ਹੋਰ ਕਿਸੇ ਵੀ ਪਾਰਟੀ ਦਾ ਕੋਈ ਵੀ ਵਿਰੋਧ ਨਹੀਂ ਹੋਵੇਗਾ। ਉਨ੍ਹਾਂ ਖ਼ੁਦ ਨੂੰ 32 ਕਿਸਾਨ ਜਥੇਬੰਦੀਆਂ ਤੋਂ ਵੱਖਰਾ ਦੱਸਿਆ। 

ਇਹ ਵੀ ਪੜ੍ਹੋ: ਨੂਰਮਹਿਲ 'ਚ ਖ਼ੂਨ ਨਾਲ ਲਥਪਥ ਮਿਲੀ ਔਰਤ ਦੀ ਲਾਸ਼, ਪੁੱਤ ਤੇ ਨੂੰਹ 'ਤੇ ਕਤਲ ਦਾ ਸ਼ੱਕ

ਸਿਰਸਾ ਵਿਖੇ ਇਕ ਟੀ. ਵੀ. ਚੈਨਲ ’ਤੇ ਗੱਲਬਾਤ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਸਪਸ਼ਟ ਕਰ ਚੁੱਕੇ ਹਾਂ ਕਿ ਅਸੀਂ ਭਾਜਪਾ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਨਹੀਂ ਘੇਰਣਾ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ’ਤੇ ਰੋਕ ਲਗਾਉਣ ਦਾ ਫ਼ੈਸਲਾ ਸੰਯੁਕਤ ਕਿਸਾਨ ਮੋਰਚੇ ਦਾ ਹੈ, ਅਸੀਂ ਨਾ ਤਾਂ ਉਸ ’ਤੇ ਕੋਈ ਟਿੱਪਣੀ ਕਰਨੀ ਹੈ ਅਤੇ ਨਾ ਹੀ ਹਾਂ ਕਰਨੀ ਹੈ। ਉਨ੍ਹਾਂ ਕਿਹਾ ਕਿ ਅਸੀਂ 32 ਕਿਸਾਨ ਜਥੇਬੰਦੀਆਂ ਨਾਲ ਕੋਈ ਵੀ ਅੱਜ ਤੱਕ ਮੀਟਿੰਗ ਨਹੀਂ ਕੀਤੀ ਹੈ, ਉਹ ਅੱਡ ਹਨ ਅਤੇ ਅਸੀਂ ਵੀ ਅੱਡ ਹਾਂ। ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਅਤੇ ਅਸੀਂ ਆਪਣਾ ਪੱਖ ਰੱਖ ਦਿੱਤਾ। ਸਿਆਸੀ ਪਾਰਟੀ ਨੂੰ ਬੁਲਾਉਣ ਦੇ ਹੱਕ ਵਿਚ ਹੋ, ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਸਿਆਸੀ ਪਾਰਟੀਆਂ ਨੂੰ ਬੁਲਾਉਣ ਦੇ ਹੱਕ ’ਚ ਬਿਲਕੁਲ ਨਹੀਂ ਹਾਂ। ਅਸੀਂ ਸਿਰਫ਼ ਭਾਜਪਾ ਦਾ ਹੀ ਘਿਰਾਓ ਕਰਨਾ ਹੈ।  

ਇਹ ਵੀ ਪੜ੍ਹੋ: ਫਰੈਂਡਜ਼ ਕਾਲੋਨੀ ਦੇ ਬਹੁ-ਚਰਚਿਤ ਰਾਣਾ ਜੋੜੇ ਦੇ ਖ਼ੁਦਕੁਸ਼ੀ ਕੇਸ ’ਚ ਕਾਂਗਰਸੀ ਆਗੂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ 32 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨੂੰ ਛੱਡ ਕੇ ਚੰਡੀਗੜ੍ਹ ਵਿਖੇ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਸਮੇਤ ਹੋਰਾਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਚੋਣ ਪ੍ਰਚਾਰ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਸੀ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ ਜਦੋਂ ਤੱਕ ਚੋਣ ਕਮਿਸ਼ਨ ਵੱਲੋਂ ਰਸਮੀ ਤੌਰ ’ਤੇ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ, ਉਦੋਂ ਤੱਕ ਕੋਈ ਵੀ ਚੋਣ ਪ੍ਰਚਾਰ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਪਾਰਟੀ ਸਿਆਸੀ ਪ੍ਰਚਾਰ ਕਰਦੀ ਹੈ ਤਾਂ ਉਹ ਪਾਰਟੀ ਕਿਸਾਨ ਵਿਰੋਧੀ ਪਾਰਟੀ ਮੰਨੀ ਜਾਵੇਗੀ। ਹੁਣ ਜੋਗਿੰਦਰ ਸਿੰਘ ਉਗਰਾਹਾਂ ਨੇ 32 ਜਥੇਬੰਦੀਆਂ ਦੇ ਫ਼ੈਸਲੇ ਤੋਂ ਖ਼ੁਦ ਨੂੰ ਵੱਖ ਕੀਤਾ ਹੈ ਅਤੇ ਆਪਣੀ ਵੱਖਰੀ ਰਾਏ ਰੱਖਦੇ ਹੋਏ ਕਿਹਾ ਕਿ ਸਾਡੀ ਲੜਾਈ ਸਿਰਫ਼ ਭਾਜਪਾ ਨਾਲ ਹੈ ਅਤੇ ਸਿਰਫ਼ ਭਾਜਪਾ ਦਾ ਹੀ ਘਿਰਾਓ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ‘ਬਾਬੇ ਨਾਨਕ’ ਦੇ ਵਿਆਹ ਪੁਰਬ ਦੇ ਸਬੰਧ ’ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਨਗਰ ਕੀਰਤਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News