ਸਾਂਝੀ ਐਕਸ਼ਨ ਕਮੇਟੀ ਨੇ ਕੀਤੀ ਗੇਟ ਰੈਲੀ

Friday, Jun 22, 2018 - 06:42 AM (IST)

ਸਾਂਝੀ ਐਕਸ਼ਨ ਕਮੇਟੀ ਨੇ ਕੀਤੀ ਗੇਟ ਰੈਲੀ

ਪੱਟੀ,   (ਸੌਰਭ)-  ਪੱਟੀ ਡਿਪੂ ਵਿਖੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗੇੇਟ ਰੈਲੀ ਕੀਤੀ ਗਈ ਜਿਸ ਵਿਚ ਸਰਕਾਰ ਤੇ ਟਰਾਂਸਪੋਰਟ ਮਹਿਕਮੇ ਵੱਲੋਂ ਮੰਗਾਂ ਨਾ ਮੰਨੇ ਜਾਣ ’ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ, ਪ੍ਰਧਾਨ ਦੀਦਾਰ ਸਿੰਘ, ਸੈਕਟਰੀ ਨਿਰਵੈਲ ਸਿੰਘ, ਪ੍ਰੈੱਸ ਸੱਕਤਰ ਵੀਰਮ ਜੰਡ ਨੇ ਕਿਹਾ ਕਿ ਸਰਕਾਰ ਕੱਚੇ ਵਰਕਰਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਨਾ ਹੀ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਨਖਾਹ ਜਾਰੀ ਕੀਤੀ ਜਾ ਰਹੀ। ਕੈਸ਼ੀਅਰ ਰਵਿੰਦਰ ਸਿੰਘ, ਮੀਤ ਪ੍ਰਧਾਨ ਦਿਲਬਾਗ ਸਿੰਘ ਨੇ  ਤਰਸ ਦੇ ਆਧਾਰ ’ਤੇ ਨੌਕਰੀ ਦੇਣ ਤੇ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਲਈ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਆਊਟ ਸੋਰਸਿੰਗ ਦੇ ਆਧਾਰ ’ਤੇ ਡਰਾਈਵਰ ਤੇ ਕੰਡਕਟਰ ਨੂੰ ਮਹਿਕਮੇ ਵਿਚ ਲਿਆ ਜਾਵੇ, ਵਰਕਸ਼ਾਪ ਵਿਚ ਮੈਕਨਿਕਾਂ ਦੀ ਘਾਟ ਪੂਰੀ ਕੀਤੀ ਜਾਵੇ, ਨੈਸ਼ਨਲ ਹਾਈਵੇ ’ਤੇ 75/25 ਅਤੇ ਸਟੇਟ ਹਾਈਵੇ 60/40 ਰੇਸ਼ੋ ਦਰ ਰੱਖੀ ਜਾਵੇ, ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਤੇ ਟਰਾਂਸਪੋਰਟ ਮਹਿਕਮੇ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀ ਛੇਤੀ ਹੀ ਵੱਡਾ ਸੰਘਰਸ਼ ਕਰਾਂਗੇ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਮਹਿਕਮੇ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 25 ਜੂਨ ਨੂੰ ਇਕ ਦਿਨ ਦੀ ਹਡ਼ਤਾਲ ਕੀਤੀ ਜਾਵੇਗੀ। ਇਸ ਮੌਕੇ ਅਵਤਾਰ ਸਿੰਘ ਮੀਤ ਪ੍ਰਧਾਨ, ਗੁਰਲਾਲ ਸਿੰਘ ਚੇਅਰਮੈਨ, ਦਵਿੰਦਰ ਸਿੰਘ ਚੇਅਰਮੈਨ, ਸਰਪ੍ਰਸਤ ਸਲਵਿੰਦਰ ਸਿੰਘ, ਦਿਲਬਾਗ ਸਿੰਘ ਪ੍ਰਧਾਨ ਸੈਂਟਰ ਬਾਡੀ, ਚਰਨਜੀਤ ਸਿੰਘ, ਸਤਨਾਮ ਸਿੰਘ ਕੈਸ਼ੀਅਰ, ਗੁਰਬਿੰਦਰ ਸਿੰਘ, ਬਲਜੀਤ ਸਿੰਘ, ਰਜਿੰਦਰ ਸਿੰਘ,ਤਰਸੇਮ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ, ਮਨਵਿੰਦਰ ਸਿੰਘ, ਗੁਰਚਰਨ ਸਿੰਘ ਜੇ ਟੀ, ਕੰਵਲਜੀਤ ਸਿੰਘ, ਮਨਜਿੰਦਰ ਸਿੰਘ ਬਾਵਾ, ਹਰਪਾਲ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਧੱਤਲ, ਜੁਗਰਾਜ ਸਿੰਘ, ਗਗਨਦੀਪ ਸਿੰਘ ਆਦਿ ਹੋਰ  ਵੀ ਹਾਜ਼ਰ ਸਨ। 
 


Related News