ਸੰਯੁਕਤ ਕਮਿਸ਼ਨਰ ਨੇ ਕੀਤੀ ਅਚਾਨਕ ਚੈਕਿੰਗ, ਸੀਟਾਂ ਤੋਂ ਗੈਰ-ਹਾਜ਼ਰ ਅਧਿਕਾਰੀਆਂ ਨੂੰ ਮਿਲੇ ਕਾਰਨ ਦੱਸੋ ਨੋਟਿਸ

Wednesday, Aug 17, 2022 - 10:28 AM (IST)

ਅੰਮ੍ਰਿਤਸਰ (ਰਮਨ)- ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਅਚਨਚੇਤ ਨਿਰੀਖਣ ਕਰ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਚੈਕਿੰਗ ਦੌਰਾਨ ਕਈ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ-ਆਪਣੀਆਂ ਸੀਟਾਂ ਤੋਂ ਗਾਇਬ ਦੇਖੇ ਗਏ। ਕਈ ਮਹੀਨਿਆਂ ਬਾਅਦ ਨਿਗਮ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਗਈ ਹੈ, ਕਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਆਪਣੀ ਡਿਊਟੀ ’ਤੇ ਨਹੀਂ ਪਹੁੰਚਦੇ। ਸਰਕਾਰ ਵਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੁਲਾਜ਼ਮ ਆਪਣੇ ਕੰਮ ’ਤੇ ਸਹੀ ਸਮੇਂ ’ਤੇ ਪੁੱਜਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਪਰ ਜਦੋਂ ਵੀ ਨਗਰ ਨਿਗਮ ਵੱਲੋਂ ਚੈਕਿੰਗ ਕੀਤੀ ਜਾਂਦੀ ਹੈ ਤਾਂ ਕਈ ਮੁਲਾਜ਼ਮ ਗੈਰ ਹਾਜ਼ਰ ਪਾਏ ਜਾਂਦੇ ਹਨ, ਜਿਸ ਨੂੰ ਲੈ ਕੇ ਹਰ ਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ: ਹਾਈ ਅਲਰਟ ਦੇ ਬਾਵਜੂਦ ਪੁਲਸ ਦੀ ਗੱਡੀ ’ਚ ਕਿਵੇਂ ਰੱਖਿਆ ਬੰਬ? ਸੁਰੱਖਿਆ ਏਜੰਸੀਆਂ ਜਾਂਚ ’ਚ ਜੁਟੀਆਂ

ਜੁਆਇੰਟ ਕਮਿਸ਼ਨਰ ਦੀ ਚੈਕਿੰਗ ਦੌਰਾਨ ਐੱਮ. ਟੀ. ਪੀ. ਵਿਭਾਗ ਦੇ ਅਧਿਕਾਰੀ, ਰਿਸੈਪਸ਼ਨ ’ਤੇ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਸੀ। ਲੇਖਾ ਸਾਖਾ ਵਿਚ ਕਲਰਕ ਅਤੇ ਹੋਰ ਸਟਾਫ ਗੈਰਹਾਜ਼ਰ ਸੀ। ਜਨਮ ਅਤੇ ਮੌਤ ਵਿਭਾਗ ਵਿਚ ਕਰਮਚਾਰੀ ਵੀ ਗਾਇਬ ਸਨ, ਜਦਕਿ ਪੁਲਸ ਵਿੰਗ ਵਿਚ ਕਰਮਚਾਰੀ ਗੈਰ-ਹਾਜ਼ਰ ਸਨ। ਸਾਰੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸੰਯੁਕਤ ਕਮਿਸਨਰ ਨੇ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਵੀ ਇਸ ਸਬੰਧੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਾਰੇ ਮੁਲਾਜਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, CCTV ’ਚ ਕੈਦ ਹੋਏ ਨੌਜਵਾਨ (ਤਸਵੀਰਾਂ)


rajwinder kaur

Content Editor

Related News