ਪੰਜਾਬ 'ਚ ਫੜਿਆ ਗਿਆ ਹਥਿਆਰਾਂ ਦਾ ਜ਼ਖੀਰਾ, ਡੀ. ਜੀ. ਪੀ. ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Thursday, Aug 29, 2024 - 12:52 PM (IST)
ਤਰਨਤਾਰਨ- ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਜਿਸ ਦੀ ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 ਗਲੋਕ-19 ਪਿਸਤੌਲ (ਇੱਕ "ਨਾਟੋ ਆਰਮੀ ਲਈ ਬਣੀ" ਛਾਪ ਨਾਲ), 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8