ਭਾਜਪਾ ਨਾਲ ਭਾਈਵਾਲੀ ਪਾਲ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨਾ ਬਾਦਲਾਂ ਦਾ ਡਰਾਮਾ: ਇੰਦਰਜੀਤ ਸਿੰਘ ਜ਼ੀਰਾ

09/23/2020 5:57:10 PM

ਜ਼ੀਰਾ (ਗੁਰਮੇਲ ਸੇਖ਼ਵਾ): ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾਂ ਦੇ ਵਿਰੁੱਧ ਜਿੱਥੇ ਸਮੂਹ ਵਰਗਾਂ ਅਤੇ ਸੂਬੇ ਦੀ ਸਮੂਹ ਰਾਜਸੀ ਪਾਰਟੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕੀਤਾ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇੱਕ ਪਾਸੇ ਭਾਜਪਾ ਨਾਲ ਆਪਣੀ ਭਾਈਵਾਲੀ ਕਾਇਮ ਰੱਖੀ ਜਾ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦੇ ਹੱਕ 'ਚ ਦਿੱਤਾ ਜਾ ਰਿਹਾ ਨਾਅਰਾ ਹਾਸੋਹੀਣੀ ਜਾਪਦਾ ਹੈ।

ਇਹ ਵੀ ਪੜ੍ਹੋ: ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਨੇ ਸੰਨੀ ਦਿਓਲ ਦੀ ਤਸਵੀਰ 'ਤੇ ਮਲੀ ਕਾਲਖ਼

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਪੰਜਾਬ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਕਿਸਾਨ-ਮਜ਼ਦੂਰ ਸੈੱਲ ਪੰਜਾਬ ਕਾਂਗਰਸ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੂਰਨ ਬੰਦ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਹੱਕ 'ਚ ਸਿੱਧੇ ਤੌਰ 'ਤੇ ਨਿੱਤਰ ਕੇ ਸਾਹਮਣੇ ਆਈ ਹੈ, ਪਰ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨ ਹੱਕਾਂ ਦੀ ਰਾਖੀ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅੰਦਰਖ਼ਾਤੇ ਭਾਜਪਾ ਨਾਲ ਭਾਈਵਾਲੀ ਰੱਖ ਕਿਸਾਨਾਂ ਦੇ ਹੱਕ 'ਚ ਲਾਇਆ ਜਾ ਰਿਹਾ ਨਾਅਰਾ ਡਰਾਮਾ ਪ੍ਰਤੀਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਸ਼ਕਤੀ ਨੂੰ ਵੇਖਦਿਆਂ ਭਾਵੇਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਮਜ਼ਬੂਰੀ ਵੱਸ ਕੇਂਦਰੀ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਵਿਰੋਧੀ ਪਾਰਟੀ ਭਾਜਪਾ ਨਾਲ ਸਾਂਝ ਬਰਕਰਾਰ ਰੱਖਣਾ ਸਾਬਿਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਟੈਂਡ ਭਾਜਪਾ ਨਾਲ ਹੈ।

ਇਹ ਵੀ ਪੜ੍ਹੋ:  ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ 17 ਸਾਲ ਦੀ ਕੁੜੀ ਅਗਵਾ, ਸਦਮੇ 'ਚ ਪਰਿਵਾਰ

ਭਾਜਪਾ ਨਾਲ ਭਾਈਵਾਲੀ ਅਤੇ ਕਿਸਾਨਾਂ ਦੇ ਹੱਕ 'ਚ ਨਾਅਰਾ, ਵੇਖੋ ਭਾਈ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਨਿਆਰਾ ਦੇ ਸ਼ਬਦਾਂ ਰਾਹੀਂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਦਿਆਂ ਕਿਹਾ ਕਿ ਅਕਾਲੀ ਦਲ ਜਦੋਂ ਹੋਂਦ 'ਚ ਆਇਆ ਸੀ, ਉਦੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅਹੁਦੇਦਾਰ, ਜਥੇਦਾਰ, ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਸਿੱਖੀ ਸਰੂਪ 'ਚ ਹੁੰਦਾ ਸੀ, ਜਿਨ੍ਹਾਂ ਨੇ ਜੇਲ੍ਹਾਂ ਕੱਟ ਅਤੇ ਕੁਰਬਾਨੀਆਂ ਦੇ ਕੇ ਅਕਾਲੀ ਦਲ ਬਣਾਇਆ, ਪਰ ਲੱਗਦਾ ਹੈ ਕਿ ਅੱਜ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਇੱਕ ਨਿਆਰਾ ਬਣਾ ਦਿੱਤਾ ਹੈ, ਜਿਸ 'ਚ ਭਾਜਪਾ ਨਾਲ ਭਾਈਵਾਲੀ ਰੱਖਣਾ ਜ਼ਰੂਰੀ ਹੈ, ਪਰ ਕਿਸਾਨਾਂ ਦੇ ਹੱਕਾਂ ਲਈ ਖੱਲ੍ਹ•ਕੇ ਸਾਹਮਣੇ ਆਉਣਾ ਲਾਜ਼ਮੀਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਵਕਿਆ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਦੇ ਹੱਕ ਵਿੱਚ ਹਨ ਤਾਂ ਭਾਜਪਾ ਨਾਲੋਂ ਨਾਤਾ ਤੋੜ ਕਿਸਾਨ ਹੱਕਾਂ ਲਈ ਦਿੱਲੀ ਜਾ ਕੇ ਭਾਜਪਾ ਵਿਰੁੱਧ ਧਰਨੇ ਲਗਾਉਣ, ਜੇਲ੍ਹਾਂ ਕੱਟਣ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਅੰਨਦਾਤਾ ਨੂੰ ਮਾਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ, ਭਾਜਪਾ ਨਾਲ ਭਾਈਵਾਲੀ ਦੀ ਸਾਂਝ ਰੱਖ ਕੇ ਕਿਸਾਨਾਂ ਦੇ ਅੱਥਰੂ ਨਹੀਂ ਪੂੰਝੇ ਜਾ ਸਕਦੇ।

ਇਹ ਵੀ ਪੜ੍ਹੋ: ਲੰਬੀ: ਛੇੜਛਾੜ ਦੇ ਮਾਮਲੇ 'ਚ ਨੌਜਵਾਨ ਨੂੰ ਮਿਲੀ ਹੈਰਾਨੀਜਨਕ ਸਜ੍ਹਾ, ਹਰ ਪਾਸੇ ਛਿੜੀ ਚਰਚਾ


Shyna

Content Editor

Related News