ਜੇ. ਪੀ. ਨੱਢਾ ਦੀ ਪੰਜਾਬ ਫੇਰੀ ਦੇ ਐਲਾਨ ''ਤੇ ਬੋਲੇ ਬਿੱਟੂ, ਕਹੀ ਇਹ ਵੱਡੀ ਗੱਲ
Monday, Nov 16, 2020 - 09:31 PM (IST)
ਲੁਧਿਆਣਾ: ਭਾਜਪਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਵਲੋਂ 3 ਦਿਨਾਂ ਪੰਜਾਬ ਫੇਰੀ ਦਾ ਐਲਾਨ ਕੀਤਾ ਗਿਆ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਪੰਜਾਬੀ ਫੇਰੀ ਦਾ ਐਲਾਨ ਕਰਨ 'ਤੇ ਉਨ੍ਹਾਂ ਦੀ ਇਸ ਫੇਰੀ ਦਾ ਵਿਰੋਧ ਕਰਨ ਬਾਰੇ ਕਿਹਾ ਗਿਆ ਹੈ। ਬਿੱਟੂ ਨੇ ਕਿਹਾ ਕਿ ਜੇਕਰ ਜੇ. ਪੀ. ਨੱਢਾ ਪੰਜਾਬ 'ਚ ਦਾਖਲ ਹੁੰਦੇ ਹਨ ਤਾਂ ਉਨ੍ਹਾਂ ਦਾ ਅਸੀਂ ਵਿਰੋਧ ਕਰਾਂਗੇ।
ਇਹ ਵੀ ਪੜ੍ਹੋ : ਫਿਰ ਵਾਪਰੀ ਪਟਿਆਲਾ ਵਾਲੀ ਘਟਨਾ, ਵੱਢ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ ਦਾ ਹੱਥ, ਖੁਦ ਚੁੱਕ ਕੇ ਪੁੱਜਾ ਹਸਪਤਾਲ
ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਜੇ. ਪੀ. ਨੱਢਾ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕੌਮੀ ਪ੍ਰਧਾਨ ਜੇ. ਪੀ. ਨੱਢਾ ਪੰਜਾਬ 'ਚ ਦਾਖਲ ਹੋਣ ਦੀ ਹਿੰਮਤ ਕਰਨਗੇ ਤਾਂ ਉਨ੍ਹਾਂ ਦਾ ਸਾਡੇ ਵਲੋਂ ਵਿਰੋਧ ਕੀਤਾ ਉਨ੍ਹਾਂ ਆਪਣੇ ਫੇਸਬੁੱਕ ਫੇਜ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਬੀਜੇਪੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ 3 ਦਿਨਾਂ ਪੰਜਾਬ ਫੇਰੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਦਿਲ ਵਲੂੰਧਰਣ ਵਾਲੀ ਘਟਨਾ, ਪਿਤਾ ਨਾਲ ਪੱਠੇ ਕੁਤਰ ਰਹੀ ਧੀ ਆਈ ਇੰਜਣ ਦੀ ਲਪੇਟ 'ਚ
ਮੈਂ ਐਲਾਨ ਕਰਦਾ ਹਾਂ ਕਿ ਮੈਂ ਆਪਣੇ ਪੰਜਾਬੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਨਾਲ ਮਿਲ ਕੇ ਨਿੱਜੀ ਤੌਰ 'ਤੇ ਉਸ ਦਾ ਵਿਰੋਧ ਕਰਾਂਗਾ, ਜਦੋਂ ਉਹ ਪੰਜਾਬ ਵਿਚ ਦਾਖਲ ਹੋਣ ਦੀ ਹਿੰਮਤ ਕਰਦੇ ਹਨ।